ਵਿਦੇਸ਼

ਅਮਰੀਕਾ ਵਿਚ Halloween ਪਾਰਟੀ ਦੌਰਾਨ ਹੋਈ ਗੋਲਾਬਾਰੀ, 2 ਦੀ ਮੌਤ, 5 ਜ਼ਖ਼ਮੀ

By Riya Bawa -- October 31, 2021 12:10 pm -- Updated:Feb 15, 2021

America Halloween Party: ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਇੱਕ ਹੈਲੋਵੀਨ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫਤਰ ਨੇ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਸਥਾਨਕ ਸਮੇਂ ਅਨੁਸਾਰ ਦੁਪਹਿਰ ਵੇਲੇ ਸੈਕਰਾਮੈਂਟੋ ਦੇ ਪਾਮ ਐਵੇਨਿਊ 'ਤੇ ਰਾਇਲ ਕੈਸਲ ਬੈਂਕੁਏਟ ਹਾਲ ਦੇ ਬਾਹਰ ਹੋਈ।

ਮਿਲੀ ਜਾਣਕਾਰੀ ਦੇ ਮੁਤਾਬਿਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਪੁਲਿਸ ਅਨੁਸਾਰ ਜ਼ਖ਼ਮੀਆਂ ਦੀ ਹਾਲਤ ਗੰਭੀਰ ਪਰ ਸਥਿਰ ਬਣੀ ਹੋਈ ਹੈ। ਇਸ ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਘਟਨਾ ਦੇ ਪਿੱਛੇ ਦਾ ਕਾਰਨ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTC News

  • Share