ਹੋਰ ਖਬਰਾਂ

J&K 'ਚ ਕੁਲਗਾਮ ਜ਼ਿਲ੍ਹਾ ਸੁਰੱਖਿਆ ਬਲਾਂ ਨੂੰ ਮਿਲੀ ਸਫ਼ਲਤਾ

By Jagroop Kaur -- December 22, 2020 3:12 pm -- Updated:Feb 15, 2021

ਕੁਲਗਾਮ: ਜੰਮੂ ਕਸ਼ਮੀਰ 'ਚ ਪੁਲਿਸ ਫੋਰਸ ਨੂੰ ਉਸ ਵੇਲੇ ਸਫਲਤਾ ਹਾਸਿਲ ਹੋਈ ਜਦ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੇ ਅੱਗੇ ਆਤਮ ਸਮਰਪਣ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਤੋਂ ਬਾਅਦ ਸਵੇਰੇ ਤੜਕੇ ਕੁਲਗਾਮ ਜ਼ਿਲ੍ਹੇ ਦੇ ਪਿੰਡ ਤੰਗਦੁਨਾ ਵਿਖੇ ਮੁਹਿੰਮ ਚਲਾਈ।ਖੇਤਰ ਨੂੰ ਘੇਰ ਲਿਆ ਗਿਆ ਸੀ ਅਤੇ ਇੱਕ ਅਭਿਆਨ ਸ਼ੁਰੂ ਕੀਤਾ ਗਿਆ ਸੀ। ਜਦੋਂ ਇਹ ਮੁਹਿੰਮ ਚੱਲ ਰਹੀ ਸੀ, ਦੋਸ਼ੀ ਅੱਤਵਾਦੀਆਂ ਦੇ ਪਰਿਵਾਰਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਥਿਆਰ ਰੱਖਣ ਅਤੇ ਆਤਮ ਸਮਰਪਣ ਕਰਨ।Security personnel stand guard at a checkpoint in the Sazgaripora area of the Old City Srinagar.ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਸਥਾਨਕ ਅੱਤਵਾਦੀਆਂ ਨੇ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਅੱਗੇ ਆਤਮ ਸਮਰਪਣ ਕਰ ਦਿੱਤਾ। ਇਨ੍ਹਾਂ ਕੋਲੋਂ ਹਥਿਆਰ ਗੋਲਾ ਬਾਰੂਦ, ਦੋ ਪਿਸਤੌਲ ਅਤੇ ਕੁਝ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ।