Mon, Apr 29, 2024
Whatsapp

ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ

Written by  Shanker Badra -- October 28th 2020 04:06 PM
ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਹੈ। ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਢੇਰ ਕਰ ਦਿੱਤੇ ਹਨ। ਪੁਲਿਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। [caption id="attachment_444321" align="aligncenter" width="299"]Two militants killed in Jammu and Kashmir's Budgam in encounter with security forces ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ[/caption] ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮੋਆਚਵਾਹ 'ਚ ਅੱਤਵਾਦੀਆਂ ਦੇ ਲੁਕੇ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਘੇਰਾ ਪਾਇਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਹ ਵੀ ਪੜ੍ਹੋ : ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ [caption id="attachment_444320" align="aligncenter" width="292"]Two militants killed in Jammu and Kashmir's Budgam in encounter with security forces ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ[/caption] ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਹਾਂ ਪੱਖਾਂ 'ਚ ਮੁਕਾਬਲਾ ਸ਼ੁਰੂ ਹੋ ਗਿਆ। ਇਸ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਢੇਰ ਕਰ ਦਿੱਤੇ ਹਨ। ਜਿਸ ਘਰ 'ਚ ਅੱਤਵਾਦੀ ਲੁਕੇ ਸਨ, ਉਸੇ 'ਚ ਅੱਗ ਲੱਗ ਗਈ, ਜਿਸ ਨਾਲ ਦੋਹਾਂ ਦੀ ਮੌਤ ਹੋ ਗਈ। [caption id="attachment_444319" align="aligncenter" width="300"]Two militants killed in Jammu and Kashmir's Budgam in encounter with security forces ਜੰਮੂ-ਕਸ਼ਮੀਰ ਦੇ ਬੜਗਾਮ 'ਚ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ[/caption] ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਰੇ ਗਏ ਇਕ ਅੱਤਵਾਦੀ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਮਾਂਡਰ ਦੇ ਤੌਰ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਟਿਕਾਣਿਆਂ ਦੇ ਆਲੇ-ਦੁਆਲੇ ਸਥਿਤ ਮਕਾਨਾਂ ਤੋਂ ਸੁਰੱਖਿਆ ਬਲਾਂ ਨੇ ਕਰੀਬ ਦੋ ਦਰਜਨ ਲੋਕਾਂ ਨੂੰ ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਚਾ ਕੇ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ। -PTCNews


Top News view more...

Latest News view more...