Fri, Apr 19, 2024
Whatsapp

ਸਿੰਘੂ ਬਾਰਡਰ 'ਤੇ ਹੋਏ ਕਤਲ ਦੇ ਮਾਮਲੇ ਨੂੰ ਲੈ ਕੇ 2 ਹੋਰ ਨਿਹੰਗ ਸਿੰਘਾਂ ਨੇ ਕੀਤਾ ਸਰੰਡਰ

Written by  Riya Bawa -- October 17th 2021 09:47 AM -- Updated: October 17th 2021 05:17 PM
ਸਿੰਘੂ ਬਾਰਡਰ 'ਤੇ ਹੋਏ ਕਤਲ ਦੇ ਮਾਮਲੇ ਨੂੰ ਲੈ ਕੇ 2 ਹੋਰ ਨਿਹੰਗ ਸਿੰਘਾਂ ਨੇ ਕੀਤਾ ਸਰੰਡਰ

ਸਿੰਘੂ ਬਾਰਡਰ 'ਤੇ ਹੋਏ ਕਤਲ ਦੇ ਮਾਮਲੇ ਨੂੰ ਲੈ ਕੇ 2 ਹੋਰ ਨਿਹੰਗ ਸਿੰਘਾਂ ਨੇ ਕੀਤਾ ਸਰੰਡਰ

ਨਵੀਂ ਦਿੱਲੀ: ਸਿੰਘੂ ਬਾਰਡਰ ਕਤਲ ਮਾਮਲੇ ਵਿਚ ਦੋ ਹੋਰ ਨਿਹੰਗ ਸਿੰਘਾਂ ਨੇ ਗ੍ਰਿਫ਼ਤਾਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਨਿਹੰਗ ਭਗਵੰਤ ਸਿੰਘ ਅਤੇ ਗੋਵਿੰਦ ਸਿੰਘ ਨੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਕੁੰਡਲੀ ਥਾਣਾ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਨਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਹੁਣ ਦੋਨਾਂ ਦਾ ਮੈਡੀਕਲ ਕਰਵਾਏਗੀ। ਹੁਣ ਤੱਕ ਇਸ ਮਾਮਲੇ 'ਚ ਚਾਰ ਨਿਹੰਗ ਗ੍ਰਿਫ਼ਤਾਰੀ ਦੇ ਚੁਕੇ ਹਨ। ਇਸ ਤੋਂ ਪਹਿਲਾਂ ਨਿਹੰਗ ਸਰਬਜੀਤ ਸਿੰਘ ਨੇ ਸ਼ੁੱਕਰਵਾਰ ਸ਼ਾਮ ਨੂੰ ਇਸ ਘਟਨਾ ਦੇ 15 ਘੰਟਿਆਂ ਬਾਅਦ ਆਤਮ ਸਮਰਪਣ ਕਰ ਦਿੱਤਾ ਸੀ। ਉਸ ਤੋਂ ਬਾਅਦ ਬੀਤੇ ਦਿਨੀ ਨਿਹੰਗ ਨਰਾਇਣ ਸਿੰਘ ਨੇ ਵੀ ਇਸ ਮਾਮਲੇ 'ਚ ਸਰੰਡਰ ਕਰ ਦਿੱਤਾ ਸੀ। ਨਿਹੰਗ ਨਰਾਇਣ ਸਿੰਘ ਨੂੰ ਉਸਦੇ ਸਮਰਪਣ ਤੋਂ ਬਾਅਦ ਅੰਮ੍ਰਿਤਸਰ ਦੇ ਦੇਵੀਦਾਸ ਪੁਰਾ ਗੁਰਦੁਆਰੇ ਦੇ ਬਾਹਰੋਂ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਨਾਰਾਇਣ ਸਿੰਘ ਦੇ ਅੰਮ੍ਰਿਤਸਰ ਪਹੁੰਚਣ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਨੂੰ ਘੇਰ ਲਿਆ ਗਿਆ ਸੀ। ਗੁਰਦੁਆਰੇ ਤੋਂ ਬਾਹਰ ਨਿਕਲਦਿਆਂ ਹੀ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਬੀਤੇ ਦਿਨੀ ਪੁਲਿਸ ਦੀ ਪ੍ਰੈੱਸ ਕਾਨਫਰੰਸ 'ਚ ਨਰਾਇਣ ਸਿੰਘ ਨੇ ਦਾਅਵਾ ਕੀਤਾ ਕਿ ਉਹ ਖੁਦ ਸਰੰਡਰ ਕਰਨ ਵਾਲਾ ਸੀ। ਉਸਨੇ ਖੁਦ ਹੀ ਪੁਲਿਸ ਕਪਤਾਨ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਉਹ ਗ੍ਰਿਫ਼ਤਾਰੀ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਇੱਛਾ ਰੱਖਦਾ ਹੈ। ਅੰਮ੍ਰਿਤਸਰ ਵਿੱਚ ਨਜ਼ਰਬੰਦ ਨਿਹੰਗ ਨਰਾਇਣ ਸਿੰਘ ਨੇ ਕਿਹਾ, "ਲਖਬੀਰ ਸਿੰਘ ਨੇ ਗੁਰੂ ਜੀ ਦਾ ਅਪਮਾਨ ਕੀਤਾ ਸੀ, ਇਸ ਲਈ ਉਸਨੇ ਜੋ ਕੀਤਾ ਉਹ ਸਹੀ ਹੈ। ਜੇ ਸਰਬਜੀਤ ਸਿੰਘ ਕਸੂਰਵਾਰ ਹੈ ਤਾਂ ਮੈਂ ਵੀ ਕਸੂਰਵਾਰ ਹਾਂ। ਮੈਂ ਸਰਬਜੀਤ ਸਿੰਘ ਦਾ ਵੀ ਬਰਾਬਰ ਸਹਿਯੋਗ ਕੀਤਾ ਹੈ। 2014 ਤੋਂ ਗੁਰੂਆਂ ਦਾ ਅਪਮਾਨ ਹੋ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਦੇ ਅਪਮਾਨ ਦੀਆਂ ਕਿੰਨੀਆਂ ਘਟਨਾਵਾਂ ਸਾਹਮਣੇ ਆਈਆਂ, ਪਰ ਪੁਲਿਸ ਨੇ ਸਹਿਯੋਗ ਨਹੀਂ ਕੀਤਾ। ਕਿਸੇ ਵੀ ਦੋਸ਼ੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਘਟਨਾ ਵਿੱਚ, ਦੋਸ਼ੀ ਖੁੱਲ੍ਹੇਆਮ ਫੜੇ ਗਏ ਅਤੇ ਨਿਹੰਗ ਜਥੇਬੰਦੀਆਂ ਨੇ ਉਹੀ ਕੀਤਾ ਜੋ ਉਨ੍ਹਾਂ ਨੂੰ ਉਸ ਸਮੇਂ ਸਹੀ ਲੱਗਿਆ ਸੀ। ਅਜਿਹੀ ਸਥਿਤੀ ਵਿੱਚ ਮੈਂ ਸਰਬਜੀਤ ਦੇ ਬਰਾਬਰ ਦਾ ਕਸੂਰਵਾਰ ਹਾਂ।" Second 'Nihang' arrested over killing at Singhu border ਉਧਰ ਸਿੰਘੂ ਬਾਰਡਰ ਕਤਲ ਕਾਂਡ 'ਚ ਮੁਲਜ਼ਮ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ਤੇ ਲੈ ਲਿਆ ਗਿਆ ਹੈ।ਸਰਬਜੀਤ ਸਿੰਘ ਨੇ ਪੁਲਿਸ ਦੇ ਸਾਹਮਣੇ ਦਾਅਵਾ ਕੀਤਾ ਕਿ ਉਹ ਇਸ ਕਤਲ ਦੇ ਪਿੱਛੇ ਸੀ। ਉਸ ਨੇ ਹੱਥ ਕੱਟਣ ਅਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। -PTC News


Top News view more...

Latest News view more...