Thu, Apr 25, 2024
Whatsapp

ਨਿਊਜ਼ੀਲੈਂਡ 'ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

Written by  Jashan A -- March 15th 2019 09:00 AM -- Updated: March 15th 2019 09:14 AM
ਨਿਊਜ਼ੀਲੈਂਡ 'ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਨਿਊਜ਼ੀਲੈਂਡ 'ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ 'ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ,ਨਿਊਜ਼ੀਲੈਂਡ ਦੀ ਦੀਆਂ 2 ਮਸਜਿਦਾਂ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਕਈ ਲੋਕਾਂ ਦੇ ਜ਼ਖਮੀ ਅਤੇ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।ਮੀਡੀਆ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਇਸ ਹਾਦਸੇ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਰੀ ਮੁਤਾਬਕ ਇਸ ਹਾਦਸੇ ਦੌਰਾਨ ਉਥੇ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀ ਵੀ ਮੌਜੂਦ ਸਨ। ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀ ਤਮੀਮ ਇਕਬਾਲ ਨੇ ਟਵੀਟ ਕਰ ਕਿਹਾ ਕਿ "ਗੋਲੀਬਾਰੀ 'ਚ ਪੂਰੀ ਟੀਮ ਵਾਲ-ਵਾਲ ਬਚ ਗਈ, ਬੇਹੱਦ ਡਰਾਵਣਾ ਅਨੁਭਵ ਸੀ" ਇਸ ਘਟਨਾ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਟੀਮ ਦੇ ਇਕ ਖਿਡਾਰੀ ਮੁਹੰਮਦ ਇਸਲਾਮ ਨੇ ਟਵੀਟ ਕੀਤਾ ਹੈ। ਇਸਲਾਮ ਨੇ ਲਿਖਿਆ,''ਬੰਗਲਾਦੇਸ਼ ਦੀ ਟੀਮ ਹੇਗਲੇ ਪਾਰਕ ਨੇੜੇ ਮਸਜਿਦ ਤੋਂ ਬਾਹਰ ਨਿਕਲ ਆਈ, ਜਿੱਥੇ ਸਰਗਰਮ ਬੰਦੂਕਧਾਰੀ ਮੌਜੂਦ ਸੀ। ਪੁਲਿਸ ਕਮਿਸ਼ਨਰ ਮਾਈਕ ਬੁਸ਼ ਦੇ ਮੁਤਾਬਕ ਸ਼ਹਿਰ ਦੇ ਸਾਰੇ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਪੁਲਿਸ ਨੇ ਇਲਾਕੇ 'ਚ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ।ਉਹਨਾਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTC News

Top News view more...

Latest News view more...