Advertisment

ਦੋ ਕਾਰਾਂ ਵਿਚਾਲੇ ਭਿਆਨਕ ਟੱਕਰ, 2 ਲੋਕਾਂ ਦੀ ਹੋਈ ਮੌਤ

author-image
Jashan A
Updated On
New Update
ਦੋ ਕਾਰਾਂ ਵਿਚਾਲੇ ਭਿਆਨਕ ਟੱਕਰ, 2 ਲੋਕਾਂ ਦੀ ਹੋਈ ਮੌਤ
Advertisment
ਕੋਲਕਾਤਾ: ਪੱਛਮੀ ਬੰਗਾਲ ਦੇ ਬੀਰਮੂਭ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਸਵੇਰੇ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਇਸ ਘਟਨਾ ਤੋਂ ਮਗਰੋਂ ਸਥਾਨਕ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। publive-imageਹੋਰ ਪੜ੍ਹੋ: ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ https://twitter.com/ANI/status/1226364127339147264 ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ 'ਚ ਸੜਕੀ ਹਾਦਸਿਆਂ ਦਾ ਆਏ ਦਿਨ ਵਾਪਰਨਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਹਨਾਂ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। -PTC News-
road-accident national-news latest-national-news road-accident-in-west-bengal
Advertisment

Stay updated with the latest news headlines.

Follow us:
Advertisment