Fri, Apr 19, 2024
Whatsapp

ਪੰਜਾਬ 'ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਕੈਨਿਕ ਤੋਂ ਕਾਰ ਖੋਹ ਕੇ ਫਰਾਰ ਹੋਏ ਲੁਟੇਰੇ

Written by  Jashan A -- August 03rd 2021 02:28 PM
ਪੰਜਾਬ 'ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਕੈਨਿਕ ਤੋਂ ਕਾਰ ਖੋਹ ਕੇ ਫਰਾਰ ਹੋਏ ਲੁਟੇਰੇ

ਪੰਜਾਬ 'ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਕੈਨਿਕ ਤੋਂ ਕਾਰ ਖੋਹ ਕੇ ਫਰਾਰ ਹੋਏ ਲੁਟੇਰੇ

ਫਰੀਦਕੋਟ: ਪੰਜਾਬ 'ਚ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਤੇ ਆਏ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਤੋਂ, ਜਿਥੇ ਇੱਕ ਕਾਰ ਮਕੈਨਿਕ ਨੂੰ ਦੋ ਬਾਇਕ ਸਵਾਰਾਂ ਵੱਲੋਂ ਸਿਰ 'ਚ ਕਾਪਾ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਬਾਅਦ 'ਚ ਉਸਦੀ ਆਲਟੋ ਕਾਰ ਅਤੇ ਮੋਬਾਇਲ ਫੋਨ ਤੋਂ ਇਲਾਵਾ 12 ਹਜ਼ਾਰ ਰੁਪਏ ਨਕਦੀ ਖੋਹ ਕੇ ਫਰਾਰ ਹੋ ਗਏ। ਪੀੜਤ ਮਕੈਨਿਕ ਨੂੰ ਜ਼ਖਮੀ ਹਾਲਤ 'ਚ ਫਰੀਦਕੋਟ ਦੇ ਮੈਡੀਕਲ ਹਸਪਤਾਲ 'ਚ ਭਰਤੀ ਕਰਾਇਆ ਗਿਆ ਜਿੱਥੇ ਉਸਦਾ ਇਲਾਜ਼ ਚੱਲ ਰਿਹਾ ਹੈ। ਮਾਮਲੇ ਦੀ ਜਾਣਕਰੀ ਦਿੰਦੇ ਹੋਏ ਪੀੜਿਤ ਦੇ ਸਾਥੀ ਨੇ ਦੱਸਿਆ ਕਿ ਦੇਰ ਸ਼ਾਮ ਜਦੋਂ ਚਰਨਜੀਤ ਆਪਣੀ ਵਰਕਸ਼ਾਪ ਤੋਂ ਘਰ ਵਾਪਿਸ ਜਾ ਰਿਹਾ ਸੀ ਤਾਂ ਅਚਾਨਕ ਦੋ ਬਾਇਕ ਸਵਾਰਾਂ ਵੱਲੋਂ ਪਹਿਲਾ ਤਾਂ ਅਵਾਰਾ ਪਸ਼ੂ ਨੂੰ ਉਸ ਦੀ ਕਾਰ ਵੱਲ ਧੱਕ ਦਿੱਤਾ ਤੇ ਜਦੋਂ ਕਾਰ ਰੋਕੀ ਤਾਂ ਦੋਨਾਂ 'ਚੋਂ ਇੱਕ ਨੇ ਉਸ 'ਤੇ ਕਾਪੇ ਨਾਲ ਸਿਰ 'ਚ ਵਾਰ ਕਰ ਦਿੱਤਾ ਅਤੇ ਉਸਦੀ ਕਾਰ,ਮੋਬਾਈਲ ਫੋਨ ਅਤੇ ਕਰੀਬ 12 ਹਜ਼ਾਰ ਰੁਪਏ ਨਕਦੀ ਖੋਹ ਕੇ ਫਰਾਰ ਹੋ ਗਏ। ਹੋਰ ਪੜ੍ਹੋ: ਬੇਅਦਬੀ ਤੇ ਵਿਵਾਦਿਤ ਪੋਸਟਰ ਮਾਮਲੇ ‘ਚ 6 ਡੇਰਾ ਪ੍ਰੇਮੀਆਂ ਦੀ ਹੋਈ ਫਰੀਦਕੋਟ ਅਦਾਲਤ ‘ਚ ਪੇਸ਼ੀ ਇਸ ਮਾਮਲੇ ਸਬੰਧੀ ਥਾਣਾ ਮੁਖੀ ਕਰਨਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਲੈਕੇ ਜਾਣਕਰੀ ਦਿੰਦੇ ਹੋਏ ਕਿਹਾ ਅਸੀਂ ਪੀੜਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੌਕੇ 'ਤੇ ਨਜ਼ਦੀਕ ਲਗੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -PTC News


Top News view more...

Latest News view more...