adv-img
ਮੁੱਖ ਖਬਰਾਂ

ਤਰਨਤਾਰਨ 'ਚ ਗੁਰਜੰਟ ਸਿੰਘ ਦਾ ਕਤਲ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫ਼ਤਾਰ

By Pardeep Singh -- October 23rd 2022 03:10 PM

ਤਰਨਤਾਰਨ : ਪਿੰਡ ਰਸੂਲਪੁਰ 'ਚ ਬੀਤੇ ਦਿਨੀਂ ਕੱਪੜਾ ਵਪਾਰੀ ਗੁਰਜੰਟ ਸਿੰਘ ਦਾ ਕਤਲ ਕਰਨ ਵਾਲੇ ਦੋਵਾਂ ਸ਼ੂਟਰਾਂ ਅਜਮੀਤ ਸਿੰਘ ਤੇ ਗੁਰਕੀਰਤ ਸਿੰਘ ਨੂੰ ਹਥਿਆਰਾਂ ਸਮੇਤ ਤਰਨਤਾਰਨ ਦੀ ਪੁਲਿਸ ਨੇ ਦੇਰ ਰਾਤ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਹੈ। ਇਹ ਦੋਵੇਂ ਸ਼ੂਟਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਦੋਵਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਗੁਰਜੰਟ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ।

ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਵਾਸੀ ਪਿੰਡ ਹਰੀਕੇ ਨੇ ਗੁਰਜੰਟ ਸਿੰਘ ਦੇ ਪਿਤਾ ਅਜਾਇਬ ਸਿੰਘ ਤੋਂ 20 ਲੱਖ ਦੀ ਫਿਰੌਤੀ ਮੰਗੀ ਸੀ ਪਰ ਉਨ੍ਹਾਂ ਨਹੀਂ ਦਿੱਤੀ ਜਿਸ ਤੋਂ ਬਾਅਦ 11 ਅਕਤੂਬਰ ਨੂੰ ਲੰਡਾ ਨੇ ਪਿੰਡ ਨੌਸ਼ਹਿਰਾ ਪੰਨੂਆ ਨਿਵਾਸੀ ਅਜਮੀਤ ਸਿੰਘ ਉਰਫ਼ ਮੀਤਾ ਤੇ ਪਿੰਡ ਸ਼ੇਰੋ ਨਿਵਾਸੀ ਗੁਰਕੀਰਤ ਸਿੰਘ ਉਰਫ਼ ਘੁੱਗੀ ਜ਼ਰੀਏ ਗੁਰਜੰਟ ਸਿੰਘ ਦੀ ਹੱਤਿਆ ਕਰਵਾਈ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਕਰਾਈਮ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀਜੀਪੀ ਦਾ ਕਹਿਣਾ ਹੈ ਕਿ ਤਰਨਤਾਰਨ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ:ਦੁੱਖਦਾਈ: ਅਮਰੀਕਾ 'ਚ ਟਰੱਕ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ

-PTC News

  • Share