Sun, Dec 14, 2025
Whatsapp

ਜੰਮੂ-ਕਸ਼ਮੀਰ 'ਚ ਦੋ ਸਿੱਖ ਕੁੜੀਆਂ ਦਾ ਜ਼ਬਰੀ ਕਰਵਾਇਆ ਧਰਮ ਪਰਿਵਰਤਨ

Reported by:  PTC News Desk  Edited by:  Baljit Singh -- June 27th 2021 03:40 PM
ਜੰਮੂ-ਕਸ਼ਮੀਰ 'ਚ ਦੋ ਸਿੱਖ ਕੁੜੀਆਂ ਦਾ ਜ਼ਬਰੀ ਕਰਵਾਇਆ ਧਰਮ ਪਰਿਵਰਤਨ

ਜੰਮੂ-ਕਸ਼ਮੀਰ 'ਚ ਦੋ ਸਿੱਖ ਕੁੜੀਆਂ ਦਾ ਜ਼ਬਰੀ ਕਰਵਾਇਆ ਧਰਮ ਪਰਿਵਰਤਨ

ਚੰਡੀਗੜ੍ਹ: ਜੰਮੂ-ਕਸ਼ਮੀਰ ’ਚ ਦੋ ਸਿੱਖ ਕੁੜੀਆਂ ਨੂੰ ਅਗ਼ਵਾ ਕਰਕੇ ਉਨ੍ਹਾਂ ਨੂੰ ਜ਼ਬਰਦਸਤੀ ਮੁਸਲਿਮ ਬਣਾਏ ਜਾਣ ਦੀ ਖ਼ਬਰ ਮਿਲੀ ਹੈ। ਇੱਕ ਕੁੜੀ ਦਾ ਤਾਂ ਇੱਕ ਮੁਸਲਿਮ ਲੜਕੇ ਨਾਲ ਵਿਆਹ ਵੀ ਕਰਵਾ ਦਿੱਤਾ ਗਿਆ ਹੈ। ਇਸ ਵੇਲੇ ਉਹ ਕਿੱਥੇ ਹੈ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ। ਇੰਝ ਘੱਟ-ਗਿਣਤੀਆਂ ਦੀਆਂ ਕੁੜੀਆਂ ਨੂੰ ਅਗ਼ਵਾ ਕਰਕੇ ਉਨ੍ਹਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦੀਆਂ ਘਟਨਾਵਾਂ ਪਾਕਿਸਤਾਨ ’ਚ ਤਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ ਪਰ ਭਾਰਤੀ ਕਸ਼ਮੀਰ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਸਭ ਨੂੰ ਹੈਰਾਨ ਕਰਦਾ ਹੈ।

ਪੜੋ ਹੋਰ ਖਬਰਾਂ: ਕਾਂਗਰਸ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਅਸ਼ਵਨੀ ਸੇਖੜੀ ਜੰਮੂ-ਕਸ਼ਮੀਰ ’ਚ ਜਬਰੀ ਧਰਮ ਪਰਿਵਰਤਨ ਦਾ ਮਾਮਲਾ 26 ਜੂਨ ਨੂੰ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬੜਗਾਮ ਜ਼ਿਲ੍ਹੇ ਦੀ 18 ਸਾਲਾਂ ਦੀ ਇੱਕ ਸਿੱਖ ਕੁੜੀ ਨੂੰ ਜਬਰੀ ਮੁਸਲਿਮ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਉੱਤੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਤੋਂ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਪੜੋ ਹੋਰ ਖਬਰਾਂ: ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ 9 ਤੇ 24 ਜੁਲਾਈ ਨੂੰ ਟਰੈਕਟਰ ਮਾਰਚ ਦਾ ਐਲਾਨ ਅਗ਼ਵਾ ਦਾ ਦੂਜਾ ਮਾਮਲਾ ਸ੍ਰੀਨਗਰ ਦੇ ਮਹਿਜੂਰ ਨਗਰ ਦਾ ਹੈ, ਜਿਹੜੀ ਆਪਣੀ ਇੱਕ ਮੁਸਲਿਮ ਸਹੇਲੀ ਦੇ ਘਰ ਇੱਕ ਸਮਾਰੋਹ ’ਚ ਸ਼ਾਮਲ ਹੋਣ ਲਈ ਗਈ ਸੀ। ਉੱਥੇ ਹੀ ਉਸ ਦਾ ਵਿਆਹ ਇੱਕ ਮੁਸਲਿਮ ਲੜਕੇ ਨਾਲ ਕਰਵਾਏ ਜਾਣ ਦੀ ਖ਼ਬਰ ਮਿਲੀ ਹੈ। ਉਹ ਕੁੜੀ ਨਾਬਾਲਗ਼ ਨਹੀਂ ਪਰ ਉਹ ਹਾਲੇ ਲਾਪਤਾ ਹੈ। ਪੜੋ ਹੋਰ ਖਬਰਾਂ: 26 ਜੂਨ ਨੂੰ ਚੰਡੀਗੜ੍ਹ ਵਿਚ ਕਿਸਾਨ ਮਾਰਚ ਮਾਮਲੇ ‘ਚ ਲੱਖਾ ਸਿਧਾਣਾ ਖਿਲਾਫ ਕੇਸ ਦਰਜ -PTC News

Top News view more...

Latest News view more...

PTC NETWORK
PTC NETWORK