Mon, Apr 29, 2024
Whatsapp

ਪੇਸ਼ਾਵਰ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕੀਤਾ ਕਤਲ View in English

Written by  Pardeep Singh -- May 15th 2022 01:21 PM -- Updated: May 15th 2022 08:05 PM
ਪੇਸ਼ਾਵਰ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕੀਤਾ ਕਤਲ

ਪੇਸ਼ਾਵਰ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕੀਤਾ ਕਤਲ

ਚੰਡੀਗੜ੍ਹ: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਅਣਪਛਾਤਿਆਂ ਨੇ ਦੋ ਸਿੱਖਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਦੀ ਲਹਿਰ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਦੁਕਾਨ 'ਤੇ ਮਸਾਲਾ ਵੇਚ ਰਹੇ ਸਨ। ਵਿਅਕਤੀਆਂ ਵੱਲੋਂ ਤਾਬਾਤੋੜ ਫਾਇਰਿੰਗ ਕੀਤੀ ਗਈ।  ਇਸ ਬਾਰੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੇਸ਼ਾਵਰ ਦੇ ਸਰਬੰਦ ਇਲਾਕੇ ਵਿੱਚ ਅਣਪਛਾਤੇ ਬੰਦੂਕਾਰੀਆਂ ਨੇ 2 ਸਿੱਖਾਂ ਦੇ ਕਤਲ ਕੀਤਾ ਹੈ। ਹਮਲਾਵਰ ਇੱਕ ਵਾਹਨ 'ਤੇ ਆਏ ਸਨ ਅਤੇ ਦੁਕਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਕਾਤਲਾਂ ਦੀ ਭਾਲ 'ਚ ਪਿਸ਼ਾਵਰ 'ਚ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ ਹੈ। ਘਟਨਾ ਤੋਂ ਬਾਅਦ ਰੋਹ ਨੂੰ ਦੇਖਦੇ ਹੋਏ ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਪੁਲਸ ਤੋਂ ਜਵਾਬ ਮੰਗਿਆ ਹੈ। ਖਾਨ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ ਅਤੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪਾਕਿਸਤਾਨ ਵਿਖੇ ਪੇਸ਼ਾਵਰ 'ਚ ਅਣਪਛਾਤਿਆਂ ਵੱਲੋਂ 2 ਸਿੱਖ ਦੁਕਾਨਦਾਰਾਂ ਦਾ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ:ਹਾਏ ਗਰਮੀ: 43 ਡਿਗਰੀ ਤੋਂ ਵੱਧ ਤਾਪਮਾਨ, ਲੋਕ ਬੇਹਾਲ, ਜਾਣੋ ਗਰਮੀ ਤੋਂ ਕਿਵੇਂ ਬਚਾਅ ਕਰੀਏ ਪਾਕਿਸਤਾਨ ਵਿਖੇ ਪੇਸ਼ਾਵਰ 'ਚ ਅਣਪਛਾਤਿਆਂ ਵੱਲੋਂ 2 ਸਿੱਖ ਦੁਕਾਨਦਾਰਾਂ ਦਾ ਕਤਲ ਕੀਤੇ ਜਾਣ ਦੀ ਘਟਨਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਪੇਸ਼ਾਵਰ ਵਿੱਚ ਹੀ ਸਤਨਾਮ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਕਰੀਬ 7 ਮਹੀਨੇ ਪਹਿਲਾਂ ਹੋਏ ਇਸ ਕਤਲ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪਾਕਿਸਤਾਨੀ ਪੁਲਿਸ ਅੱਜ ਤੱਕ ਕਾਤਲਾਂ ਦਾ ਪਤਾ ਨਹੀਂ ਲਗਾ ਸਕੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖਾਂ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਕਤਲੇਆਮ ਦੀ ਨਿੰਦਾ ਕੀਤੀ ਅਤੇ ਪਾਕਿਸਤਾਨ ਦੀ ਨਵੀਂ ਸੰਘੀ ਸਰਕਾਰ ਅਤੇ ਅਸ਼ਾਂਤ ਖੈਬਰ ਪਖਤੂਨਖਵਾ ਖੇਤਰ ਦੀ ਸੂਬਾਈ ਸਰਕਾਰ ਨੂੰ ਉਸ ਦੇਸ਼ ਵਿੱਚ ਸਿੱਖ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਖੈਬਰ ਪਖਤੂਨਖਵਾ ਦੇ ਪੇਸ਼ਾਵਰ ਦੇ ਸਰਬੰਦ ਖੇਤਰ, ਜਿਸਨੂੰ ਰਸਮੀ ਤੌਰ 'ਤੇ NWFP ਕਿਹਾ ਜਾਂਦਾ ਹੈ, ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੁਕਾਨਦਾਰ ਸਨ ਜੋ ਸਰਬੰਦ ਦੇ ਬਾਟਾ ਤਾਲ ਬਾਜ਼ਾਰ ਵਿੱਚ ਮਸਾਲੇ ਵੇਚਦੇ ਸਨ। ਇਨ੍ਹਾਂ ਦੀ ਪਛਾਣ ਸਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ ਹੈ। ਸਰਨਾ ਨੇ ਕਿਹਾ, “ਅਸੀਂ ਫੈਡਰਲ ਅਤੇ ਸੂਬਾਈ ਪੱਧਰਾਂ ‘ਤੇ ਪਾਕਿਸਤਾਨ ਦੇ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਿੱਖਾਂ ਵਰਗੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਅਤੇ ਪੇਸ਼ਾਵਰ ਦੇ ਦੋ ਸਿੱਖ ਦੁਕਾਨਦਾਰਾਂ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਉਣ। -PTC News

Top News view more...

Latest News view more...