Fri, Apr 19, 2024
Whatsapp

ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

Written by  Shanker Badra -- October 20th 2020 01:24 PM
ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਹੋਏ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੌਰਾਨ ਅੱਤਵਾਦੀਆਂ ਕੋਲੋਂ ਇਕ ਏਕੇ-47 ਅਤੇ ਇਕ ਪਿਸਟਲ ਬਰਾਮਦ ਕੀਤੀ ਗਈ ਹੈ। [caption id="attachment_441769" align="aligncenter" width="300"]Two terrorists killed by security forces in Jammu and Kashmir's Shopian ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ[/caption] ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਸੁਰੱਖਿਆ ਦਸਤਿਆਂ ਨੇ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। [caption id="attachment_441771" align="aligncenter" width="300"]Two terrorists killed by security forces in Jammu and Kashmir's Shopian ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ[/caption] ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਇਹ ਪਤਾ ਲੱਗਾ ਹੈ ਕਿ ਫਿਲਹਾਲ ਗੋਲ਼ੀਬਾਰੀ ਬੰਦ ਹੈ ਤੇ ਅੱਤਵਾਦੀਆਂ ਦੀ ਤਲਾਸ਼ 'ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਦੋ- ਤਿੰਨ ਅੱਤਵਾਦੀ ਅਜੇ ਵੀ ਲੁਕੇ ਹੋਏ ਹਨ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। [caption id="attachment_441770" align="aligncenter" width="300"]Two terrorists killed by security forces in Jammu and Kashmir's Shopian ਜੰਮੂ -ਕਸ਼ਮੀਰ ਦੇ ਸ਼ੋਪੀਆਂ 'ਚਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ[/caption] ਜਦੋਂ ਸੁਰੱਖਿਆ ਦਸਤੇ ਉਸ ਥਾਂ 'ਤੇ ਪੁੱਜੇ,ਜਿੱਥੇ ਅੱਤਵਾਦੀ ਲੁੱਕੇ ਸਨ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ।ਇਸ ਤੋਂ ਬਾਅਦ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਜੰਮੂ-ਕਸ਼ਮੀਰ ਪੁਲਸ ਨੇ ਕਿਹਾ ਕਿ ਸ਼ੋਪੀਆਂ ਮੁਕਾਬਲੇ ਵਿਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ। ਆਪਰੇਸ਼ਨ ਜਾਰੀ ਹੈ। Two terrorists killed by security forces in Jammu and Kashmir's Shopian -PTCNews


Top News view more...

Latest News view more...