Thu, Apr 25, 2024
Whatsapp

Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

Written by  Shanker Badra -- October 07th 2020 02:42 PM
Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ:ਸ੍ਰੀਨਗਰ :  ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਮੁਕਾਬਲੇ 'ਚ ਬੁੱਧਵਾਰ ਨੂੰ 2 ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਆਪ੍ਰੇਸ਼ਨ ਹਾਲੇ ਜਾਰੀ ਹੈ। ਅਧਿਕਾਰੀਆਂ ਨੇ ਬੁੱਧਵਾਰ ਸਵੇਰੇ ਦੱਸਿਆ ਕਿ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਹਨ। [caption id="attachment_437788" align="aligncenter" width="300"] Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ[/caption] ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਪੁਲਿਸ ਦੇ ਵਿਸ਼ੇਸ਼ ਮੁਹਿੰਮ ਦਲ, ਰਾਸ਼ਟਰੀ ਰਾਈਫਲ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਨੇ ਸਾਂਝੇ ਰੂਪ ਨਾਲ ਸ਼ੋਪੀਆਂ ਦੇ ਸੱਜਾਦ ਮੁਹੱਲਾ ਸੁਗਨ ਜੈਨਾਪੋਰਾ 'ਚ ਮੰਗਲਵਾਰ ਦੀ ਸ਼ਾਮ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ। [caption id="attachment_437791" align="aligncenter" width="300"] Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ[/caption] ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਇਕ ਨਿਸ਼ਚਿਤ ਖੇਤਰ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਘੇਰਾਬੰਦੀ ਤੋਂ ਬਚਣ ਲਈ ਅੱਤਵਾਦੀਆਂ ਨੇ ਫਾਈਰਿੰਗ ਕਰਦੇ ਹੋਏ ਭੱਜਣ ਦਾ ਯਤਨ ਕੀਤਾ ਪਰ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ। ਇਸ ਤੋਂ ਬਾਅਦ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ। [caption id="attachment_437787" align="aligncenter" width="297"] Encounter in Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ[/caption] ਪੁਲਿਸ ਬੁਲਾਰੇ ਅਨੁਸਾਰ ਅੱਤਵਾਦੀਆਂ ਦੇ ਭੱਜਣ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਹੋਰ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਬੁੱਧਵਾਰ ਸਵੇਰੇ ਫਿਰ ਤਲਾਸ਼ ਮੁਹਿੰਮ ਸ਼ੁਰੂ ਕੀਤੀ ਅਤੇ ਮੁਕਾਬਲੇ 'ਚ 2 ਅਣਪਛਾਤੇ ਅੱਤਵਾਦੀਆਂ ਨੂੰ ਮਾਰ ਸੁੱਟਿਆ। ਉਨ੍ਹਾਂ ਨੇ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਸੁਰੱਖਿਆ ਦਸਤਿਆਂ ਦੀ ਮੁਹਿੰਮ ਜਾਰੀ ਸੀ। -PTCNews


Top News view more...

Latest News view more...