Fri, Apr 26, 2024
Whatsapp

UP ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ: ਰਾਕੇਸ਼ ਟਿਕੈਤ

Written by  Riya Bawa -- October 26th 2021 01:15 PM -- Updated: October 26th 2021 01:16 PM
UP ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ: ਰਾਕੇਸ਼ ਟਿਕੈਤ

UP ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ: ਰਾਕੇਸ਼ ਟਿਕੈਤ

UP Assembly Election 2022: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਆਗਰਾ ਵਿੱਚ ਅਰੁਣ ਨਰਵਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਲਈ 40 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਅਰੁਣਾ ਦੀ 19 ਅਕਤੂਬਰ ਨੂੰ ਆਗਰਾ ‘ਚ ਪੁਲਿਸ ਹਿਰਾਸਤ ‘ਚ ਮੌਤ ਹੋ ਗਈ ਸੀ। ਪੁਲਿਸ ਨੇ ਜਗਦੀਸ਼ਪੁਰਾ ਥਾਣੇ ਦੇ ਮਾਲਖਾਨੇ ਤੋਂ 25 ਲੱਖ ਰੁਪਏ ਦੀ ਚੋਰੀ ਦੇ ਸਿਲਸਿਲੇ ‘ਚ ਅਰੁਣਾ ਨੂੰ ਹਿਰਾਸਤ ਚ ਲਿਆ ਸੀ। ਨਾਮਵਰ ਪਰਿਵਾਰ ਨੂੰ ਮਿਲਣ ਤੋਂ ਬਾਅਦ ਟਿਕੈਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਸੂਬਾ ਸਰਕਾਰ ਮੁਆਵਜ਼ਾ ਦੇਣ 'ਚ ਭੇਦਭਾਵ ਕਰ ਰਹੀ ਹੈ। ਉਸ ਨੇ ਲਖੀਮਪੁਰ ਖੀਰੀ ਤੇ ਕਾਨਪੁਰ ‘ਚ 40-45 ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ ਪਰ ਆਗਰਾ ‘ਚ ਸਰਕਾਰ ਨੇ ਮਹਿਜ਼ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ।

  ਉਨਾਂ ਕਿਹਾ, ‘ਸੂਬਾ ਸਰਕਾਰ ਨੂੰ ਅਰੁਣ ਦੇ ਪਰਿਵਾਰ ਨੂੰ ਵੀ 40 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਸਰਕਾਰ ਨੂੰ ਭੇਦਭਾਵ ਨਹੀਂ ਕਰਨਾ ਚਾਹੀਦਾ। ਉਨਾਂ ਨਾਗਵਾਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ‘ਤੇ ਤਰੁਣ ਨੇ ਮੌਤ ਦੀ ਨਿਆਂਇਕ ਜਾਂਚ ਕਰਾਉਣ ਦੀ ਵੀ ਮੰਗ ਕੀਤੀ। Farmers' protest: Centre's farm laws will threaten farmers' livelihood, says Rakesh Tikait ਇਸ ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਟਿਕੈਤ ਨੇ ਕਿਹਾ, ‘ਮੈਂ ਕਿਸਾਨਾਂ ਨੂੰ ਅਪੀਲ ਕਰਾਂਗਾ ਕਿ ਉਹ ਅਗਾਮੀ ਵਿਧਾਨ-ਸਭਾ ਚੋਣਾਂ ‘ਚ ਬੀਜੇਪੀ ਨੂੰ ਵੋਟ ਨਾ ਦੇਣ। ਸੰਯੁਕਤ ਕਿਸਾਨ ਮੋਰਚਾ ਸੂਬੇ ਦੀਆਂ ਵਿਧਾਨ-ਸਭਾ ਚੋਣਾਂ ‘ਚ ਬੀਜੇਪੀ ਦਾ ਵਿਰੋਧ ਕਰੇਗਾ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਵਿਧਾਨ ਸਭਾ ਚੋਣਾਂ ਵਿੱਚ ਨਾ ਤਾਂ ਕੋਈ ਉਮੀਦਵਾਰ ਖੜ੍ਹਾ ਕਰਾਂਗੇ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਕਰਾਂਗੇ।’’ ‘‘ਅਸੀਂ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਵੀ ਤਿਆਰ ਹਾਂ। Karnal lathicharge: Country has been occupied by state-run Taliban, alleges Rakesh Tikait -PTC News

Top News view more...

Latest News view more...