ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਨੂੰ ਵੈਂਟੀਲੇਟਰ ਭੇਜੇਗਾ ਅਮਰੀਕਾ : ਟਰੰਪ:ਵਾਸ਼ਿੰਗਟਨ

By Shanker Badra - May 16, 2020 12:05 pm

ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਨੂੰ ਵੈਂਟੀਲੇਟਰ ਭੇਜੇਗਾ ਅਮਰੀਕਾ : ਟਰੰਪ:ਵਾਸ਼ਿੰਗਟਨ : ਕੋਰੋਨਾ ਮਹਾਂਮਾਰੀ ਦੌਰਾਨ ਵੈਂਟੀਲੇਟਰ ਦੀ ਘਾਟ ਨਾਲ ਜੂਝ ਰਹੇ ਭਾਰਤ ਲਈ ਇਹ ਰਾਹਤ ਭਰੀ ਖ਼ਬਰ  ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਭਾਰਤ ਨੂੰ ਵੈਂਟੀਲੇਟਰ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਇਕ ਵਾਰ ਫਿਰ ਭਾਰਤ ਦੀ ਤਾਰੀਫ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ 'ਚੰਗਾ ਦੋਸਤ' ਕਿਹਾ ਹੈ।

ਉਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਸੰਯੁਕਤ ਰਾਜ ਅਮਰੀਕਾ ਭਾਰਤ 'ਚ ਆਪਣੇ ਦੋਸਤ ਨੂੰ ਵੈਂਟੀਲੇਟਰ ਦਾਨ ਕਰੇਗਾ। ਉਨ੍ਹਾਂ ਕਿਹਾ ਅਸੀਂ ਇਸ ਮਹਾਂਮਾਰੀ ਦੇ ਦੌਰਾਨ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜੇ ਹਾਂ। ਇਸ ਤੋਂ ਇਲਾਵਾ ਟਰੰਪ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਦੇ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਦੀ ਵੀ ਗੱਲ ਕਹੀ।

ਹਾਲਾਂਕਿ ਵ੍ਹਾਈਟ ਹਾਊਸ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਕਿੰਨੀ ਮਾਤਰਾ 'ਚ ਇਹ ਵੈਂਟੀਲੇਟਰ ਦੇਵੇਗਾ ਪਰ ਉਸ ਨੇ ਇਹ ਸੰਕੇਤ ਜ਼ਰੂਰ ਦਿੱਤਾ ਹੈ ਕਿ ਵੱਡੀ ਗਿਣਤੀ ਹੋਵੇਗੀ। ਰਾਸ਼ਟਰਪਤੀ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਭਾਰਤ ਨੂੰ ਬਹੁਤ ਸਾਰੇ ਵੈਂਟੀਲੇਟਰ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਰਤ 'ਚ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਸਬੰਧੀ ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਹੋਈ ਹੈ। ਟਰੰਪ ਨੇ ਅੱਗੇ ਕਿਹਾ ਕਿ ਸਾਡੇ ਕੋਲ ਵੈਂਟੀਲੇਟਰ ਦੀ ਜ਼ਬਰਦਸਤ ਸਪਲਾਈ ਹੈ।'

ਮੀਡੀਆ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਨ੍ਹਾਂ ਉਮੀਦ ਹੈ ਕਿ ਸਾਲ ਦੇ ਅਖੀਰ ਤੱਕ ਕੋਵਿਡ-19 ਦੀ ਵੈਕਸੀਨ ਉਪਲਬਧ ਹੋਵੇਗਾ। ਉਨ੍ਹਾਂ ਕਿਹਾ- 'ਮੈਂ ਹਾਲ ਹੀ 'ਚ ਭਾਰਤ ਤੋਂ ਕੁਝ ਸਮਾਂ ਪਹਿਲਾਂ ਵਾਪਸ ਆਇਆ ਹਾਂ। ਅਸੀਂ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਤੇ ਅਮਰੀਕਾ 'ਚ ਭਾਰਤੀ ਆਬਾਦੀ ਕਾਫ਼ੀ ਹੈ। ਤੁਸੀਂ ਜਿਨ੍ਹਾਂ ਲੋਕਾਂ ਬਾਰੇ ਗੱਲ ਕਰ ਰਹੇ ਹੋ, ਉਨ੍ਹਾਂ ਵਿਚੋਂ ਕਈ ਵੈਕਸੀਨ 'ਤੇ ਵੀ ਕੰਮ ਕਰ ਰਹੇ ਹਨ।
-PTCNews

adv-img
adv-img