ਮੁੱਖ ਖਬਰਾਂ

ਜਾਣੋ ਤੁਹਾਡੇ ਬੱਚਿਆਂ ਲਈ ਕਿਵੇਂ ਸਾਰਥਕ ਸਿੱਧ ਹੋ ਸਕਦਾ ਹੈ ‘ਉਡਾਣ ਪ੍ਰਾਜੈਕਟ'!

By Jagroop Kaur -- January 14, 2021 7:01 pm -- Updated:Feb 15, 2021

ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਵਿਦਿਆਰਥੀਆਂ ਦੇ ਆਮ ਗਿਆਨ 'ਚ ਵਾਧਾ ਕਰਨ ਲਈ ਸ਼ੁਰੂ ਕੀਤਾ ‘ਉਡਾਣ ਪ੍ਰਾਜੈਕਟ’ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ ਹੁਣ ਸਿੱਖਿਆ ਮਹਿਕਮੇ ਨੇ ਵਿਦਿਆਰਥੀਆਂ ਦੇ ਆਮ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ 'ਚ ਟੈਸਟ ਕਰਵਾਉਣ ਵਾਸਤੇ ਰੂਪ-ਰੇਖਾ ਉਲੀਕੀ ਹੈ।ਪੜ੍ਹੋ ਹੋਰ ਖ਼ਬਰਾਂ : ਦਿੱਲੀ ‘ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਇਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।

CBSE announces exam dates for Class 10 and 12 boards, masks and santisers a  must

ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ‘ਉਡਾਣ ਪ੍ਰਾਜੈਕਟ’ ਦੇ ਹੇਠ ਬੱਚਿਆਂ ਦੇ ਆਮ ਗਿਆਨ 'ਚ ਵਾਧਾ ਕਰਨ ਲਈ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜ਼ਾਨਾਂ ਸ਼ੀਟਾਂ/ਸਲਾਈਡਾਂ ਭੇਜੀਆਂ ਜਾ ਰਹੀਆਂ ਹਨ। ਮਹਿਕਮੇ ਨੇ ਵਿਦਿਆਰਥੀਆਂ ਦੇ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ ਮਹੀਨੇ ਦੇ ਪਹਿਲੇ ਸ਼ਨੀਵਾਰ 3 ਅਪ੍ਰੈਲ, 2021 ਨੂੰ ਪਹਿਲਾ ਮੌਕ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਹੀ ਦੂਜਾ ਮੌਕ ਟੈਸਟ 17 ਅਪ੍ਰੈਲ ਨੂੰ ਕਰਵਾਇਆ ਜਾਵੇਗਾ, ਜਦੋਂ ਕਿ ਫਾਈਨਲ ਮੁਕਾਬਲਾ 24 ਅਪ੍ਰੈਲ, 2021 ਨੂੰ ਆਯੋਜਿਤ ਕਰਵਾਇਆ ਜਾਵੇਗਾ।