Sat, Apr 27, 2024
Whatsapp

ਯੂ.ਕੇ. ਦੇ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Written by  Joshi -- July 26th 2017 07:44 PM
ਯੂ.ਕੇ. ਦੇ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਯੂ.ਕੇ. ਦੇ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ ਅੰਮ੍ਰਿਤਸਰ: ਯੂ.ਕੇ. ਵਿਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਸ. ਤਨਮਨਜੀਤ ਸਿੰਘ ਢੇਸੀ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ. ਢੇਸੀ ਦੇ ਪਿਤਾ ਸ. ਜਸਪਾਲ ਸਿੰਘ ਢੇਸੀ, ਚਾਚਾ ਸ. ਪਰਮਜੀਤ ਸਿੰਘ ਰਾਏਪੁਰ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਭਾਈ ਸੁਲਤਾਨ ਸਿੰਘ ਪਾਸੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪ੍ਰਾਪਤ ਕਰਨ ਉਪਰੰਤ ਇਕਾਗਰਤਾ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਪਰਿਕਰਮਾ ਕਰਦਿਆਂ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਅਸਥਾਨਾਂ ਦੀ ਇਤਿਹਾਸਕ ਮਹਾਨਤਾ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਗਾਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਸ. ਤਨਮਨਜੀਤ ਸਿੰਘ ਢੇਸੀ ਨੂੰ ਸ੍ਰੀ ਸਾਹਿਬ, ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਤ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਬੋਲਦਿਆਂ ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਦੁਆਰਾ ਹੀ ਉਨ੍ਹਾਂ ਨੂੰ ਇਹ ਮਾਣ ਮਿਲਿਆ ਹੈ ਜਿਸ ਲਈ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦਾ ਉਤਸ਼ਾਹ ਅਤੇ ਅਗਵਾਈ ਮੇਰੇ ਲਈ ਸਦਾ ਪ੍ਰੇਰਨਾ ਵਜੋਂ ਕੰਮ ਕਰਦੀ ਰਹੀ ਹੈ। ਇਸ ਲਈ ਮੇਰਾ ਫਰਜ਼ ਹੈ ਕਿ ਮੈਂ ਸਿੱਖ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਸਰਬੱਤ ਦੇ ਭਲੇ ਲਈ ਕੰਮ ਕਰਾਂ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਸ਼ਾਨ ਤੇ ਪਹਿਚਾਣ ਹੈ ਜਦਕਿ ਸਿੱਖੀ ਦੀਆਂ ਕਦਰਾਂ ਕੀਮਤਾਂ ਸਿੱਖ ਲਈ ਜੀਵਨ ਜਾਚ। ਫਰਾਂਸ ਵਿਚ ਦਸਤਾਰ ਦੇ ਮਸਲੇ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਯੂ.ਕੇ. ਦੀ ਸੰਸਦ ਵਿਚ ਉਠਾ ਚੁੱਕੇ ਹਨ ਅਤੇ ਇਸਦੇ ਹੱਲ ਲਈ ਸਦਾ ਯਤਨਸ਼ੀਲ ਰਹਿਣਗੇ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਸਾਬਤ ਸੂਰਤ ਰਹਿੰਦਿਆਂ ਦਸਤਾਰ ਦੀ ਸ਼ਾਨ ਨੂੰ ਵਧਾਉਣ ਲਈ ਅੱਗੇ ਆਉਣ। [caption id="attachment_47982" align="aligncenter" width="300"]UK ਦੇ ਪਹਿਲੇ ਸਿੱਖ MP ਸ. ਤਨਮਨਜੀਤ ਢੇਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ UK ਦੇ ਪਹਿਲੇ ਸਿੱਖ MP ਸ. ਤਨਮਨਜੀਤ ਢੇਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ[/caption] ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੀ ਗਈ ਸਿੱਖ ਨਸਲਕੁਸ਼ੀ ਨੂੰ ਮੰਦਭਾਗਾ ਕਰਾਰਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਦਸਤਾਰ ਕਿਸੇ ਵੀ ਤਰੱਕੀ ਜਾਂ ਕੰਮ ਵਿਚ ਕਦੇ ਵੀ ਅੜਿੱਕਾ ਨਹੀਂ ਬਣਦੀ ਸਗੋਂ ਇਹ ਸਾਡੀ ਵੱਖਰੀ ਪਹਿਚਾਣ ਨਿਰਧਾਰਤ ਕਰਦੀ ਹੈ। ਸ. ਢੇਸੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਅਹੁਦੇਦਾਰਾਂ ਦਾ ਧੰਂਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਰਵਉਚ ਸੰਸਥਾ ਵੱਲੋਂ ਮਿਲਿਆ ਸਨਮਾਨ ਉਨ੍ਹਾਂ ਦੇ ਜੀਵਨ ਦਾ ਹਾਸਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਦਗਾਰੀ ਪਲਾਂ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ, ਸ. ਪਰਮਜੀਤ ਸਿੰਘ ਰਾਏਪੁਰ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ  ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਦਿਲਜੀਤ ਸਿੰਘ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਜਗਜੀਤ ਸਿੰਘ, ਸ. ਚਾਨਣ ਸਿੰਘ, ਸ. ਗੁਰਮੀਤ ਸਿੰਘ, ਸ. ਹਰਜਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਿੰਦਰਪਾਲ ਸਿੰਘ, ਸ. ਬਲਕਾਰ ਸਿੰਘ ਜੌੜਾ, ਸ. ਜਸਵਿੰਦਰ ਸਿੰਘ ਦੀਨਪੁਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਆਦਿ ਹਾਜ਼ਰ ਸਨ। —PTC News


  • Tags

Top News view more...

Latest News view more...