ਯੂਕਰੇਨ ਸੰਕਟ : ਵਿਦੇਸ਼ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ
ਨਵੀਂ ਦਿੱਲੀ : ਯੂਕਰੇਨ ਦੇ ਮੌਜੂਦਾ ਹਾਲਾਤ 'ਤੇ ਅੱਜ ਵਿਦੇਸ਼ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ 'ਤੇ ਵਿਆਪਕ ਚਰਚਾ ਹੋਈ। ਮੀਟਿੰਗ ਤੋਂ ਬਾਅਦ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਯੂਕਰੇਨ ਦੀ ਤਾਜ਼ਾ ਸਥਿਤੀ 'ਤੇ ਵਿਦੇਸ਼ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੀ ਬੈਠਕ ਹੋਈ ਹੈ।
ਇਸ ਮੀਟਿੰਗ ਵਿੱਚ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਵਿਚੋਂ ਕੱਢੇ ਜਾਣ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵੱਡੀ ਪੱਧਰ ਉਤੇ ਨਾਗਰਿਕਾਂ ਨੂੰ ਉਥੋਂ ਕੱਢਿਆ ਜਾ ਰਿਹਾ ਹੈ।ਵਿਦਿਆਰਥੀਆਂ ਨੂੰ ਲੈਣ ਲਈ ਚਾਰ ਮੰਤਰੀ ਗਏ ਹੋਏ ਹਨ ਤੇ ਭਾਰਤੀ ਹਵਾਈ ਫੌਜ ਵੀ ਇਸ ਵਿੱਚ ਸਹਿਯੋਗ ਕਰ ਰਹੀ ਹੈ।
ਇਸ ਵਿੱਚ ਯੂਕਰੇਨ 'ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕਮੇਟੀ ਦੇ ਸਾਰੇ ਮੈਂਬਰਾਂ ਨੇ ਵਿਚਾਰ-ਵਟਾਂਦਰਾ ਕੀਤਾ ਹੈ। ਇਸ ਮੀਟਿੰਗ ਵਿਚ ਸ਼ਾਮਲ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਇਸ ਮੁਲਾਕਾਤ ਨੂੰ ਬਿਹਤਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਵਿਸਥਾਰ ਨਾਲ ਬ੍ਰੀਫਿੰਗ ਕਰਵਾਈ ਅਤੇ ਸਾਡੀਆਂ ਚਿੰਤਾਵਾਂ ਅਤੇ ਸਵਾਲਾਂ ਦੇ ਜਵਾਬ ਦਿੱਤੇ।
ਜ਼ਿਕਰਯੋਗ ਹੈ ਕਿ ਹਰ ਸਲਾਹਕਾਰ ਕਮੇਟੀ ਦੀ ਅਗਵਾਈ ਸਬੰਧਤ ਮੰਤਰਾਲੇ ਦੇ ਮੰਤਰੀ ਵੱਲੋਂ ਕੀਤੀ ਜਾਂਦੀ ਹੈ। ਇਹ ਕਮੇਟੀ ਲੋਕ ਸਭਾ ਜਾਂ ਰਾਜ ਸਭਾ ਦੁਆਰਾ ਨਹੀਂ, ਸਗੋਂ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਬਣਾਈ ਜਾਂਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਪੱਕੇ ਤੌਰ 'ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਬਣਾਉਣ ਦੀਆਂ ਕੋਸ਼ਿਸ਼ਾਂ 'ਤੇ ਅਕਾਲੀ ਦਲ ਦੀ ਪ੍ਰੈਸ ਵਾਰਤਾ