ਹੋਰ ਖਬਰਾਂ

ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਮਿਲਿਆ ਲਾਵਾਰਿਸ ਬੈਗ, ਫੈਲੀ ਸਨਸਨੀ

By Jashan A -- August 12, 2021 2:39 pm

ਜਲੰਧਰ: 75ਵੇਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜਲੰਧਰ ਤੋਂ ਇੱਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ, ਜਿਸ ਨੇ ਸਥਾਨਕ ਪੁਲਿਸ ਨੂੰ ਵੀ ਭਾਜੜਾਂ ਪਾ ਦਿੱਤੀਆਂ ਹਨ। ਦਰਅਸਲ, ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਨੇੜੇ ਤੋਂ ਲਾਵਾਰਿਸ ਬੈਗ ਮਿਲਿਆ ਹੈ, ਜਿਸ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸੂਚਨਾ ਪਾ ਕੇ ਮੌਕੇ ’ਤੇ ਜੀ. ਆਰ. ਪੀ. ਆਰ. ਪੀ. ਐੱਫ. ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ।

ਇਸ ਦੌਰਾਨ ਡੌਗ ਸਕਵਾਇਡ ਅਤੇ ਬੰਬ ਰੋਕੂ ਦਸਤੇ ਸਮੇਤ ਫਾਇਰ ਬਿ੍ਰਗੇਡ ਅਤੇ ਐਂਬੂਲੈਂਸ ਵੀ ਮੌਕੇ ’ਤੇ ਮੌਜੂਦ ਹੈ। ਉਥੇ ਹੀ ਪੁਲਸ ਵੱਲੋਂ ਮੌਕ ਡਰਿੱਲ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ।

ਹੋਰ ਪੜ੍ਹੋ: ਗੁਰਬਾਣੀ ਤੋਂ ਪ੍ਰਭਾਵਿਤ ਹੋ ਕੇ ਬ੍ਰਾਹਮਣ ਪਰਿਵਾਰ ਨੇ ਅਪਣਾਇਆ ਸਿੱਖ ਧਰਮ (ਤਸਵੀਰਾਂ)

ਜ਼ਿਕਰ ਏ ਖਾਸ ਹੈ ਕਿ 15 ਅਗਸਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੇਲੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

-PTC News

  • Share