ਮੁੱਖ ਖਬਰਾਂ

ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ

By Ravinder Singh -- August 09, 2022 2:04 pm

ਅੰਮ੍ਰਿਤਸਰ : ਤਰੁਣ ਚੁੱਘ ਦੀ ਅਗਵਾਈ ਹੇਠ ਹਜ਼ਾਰਾਂ ਮੋਟਰਸਾਈਕਲਾਂ ਉਤੇ ਅੰਮ੍ਰਿਤਸਰ ਦੇ ਮਜੀਠਾ ਤੋਂ ਕੱਥੂਨੰਗਲ ਤੱਕ 15 ਕਿਲੋਮੀਟਰ ਦੀ ਤਿਰੰਗਾ ਯਾਤਰਾ ਕੱਢੀ ਗਈ। ਅਗਸਤ ਕ੍ਰਾਂਤੀ ਦਿਵਸ ਉਤੇ ਤਰੁਣ ਚੁੱਘ ਨੇ ਹਜ਼ਾਰਾਂ ਲੋਕਾਂ ਨੂੰ ਰਾਸ਼ਟਰੀ ਝੰਡੇ ਵੰਡੇ ਅਤੇ ਖੁਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿਰੰਗਾ ਯਾਤਰਾ ਕੱਢੀ। ਅੰਗਰੇਜ਼ੋ ਭਾਰਤ ਛੱਡੋ ਅੰਦੋਲਨ ਦੀ 80ਵੀਂ ਸਾਲਾਨਾ ਵਰ੍ਹੇਗੰਢ ਮੌਕੇ ਤਰੁਣ ਚੁੱਘ ਨੇ 'ਘਰ-ਘਰ ਤਿਰੰਗਾ' ਪ੍ਰੋਗਰਾਮ ਦਾ ਆਗਾਜ਼ ਕੀਤਾ।

ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਨੇ ਕੱਢੀ ਤਿਰੰਗਾ ਯਾਤਰਾਇਸ ਮੌਕੇ ਹਜ਼ਾਰਾਂ ਮੋਟਰਸਾਈਕਲ ਸਵਾਰਾਂ ਨੇ ਉਤਸ਼ਾਹ ਨਾਲ ਤਿਰੰਗਾ ਯਾਤਰਾ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ ਘਰ-ਘਰ ਤਿਰੰਗਾ ਤਹਿਤ ਇਹ ਯਾਤਰਾ ਕੱਢੀ ਗਈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਝੰਡੇ ਵੰਡੇ ਗਏ। ਲੋਕਾਂ ਨੂੰ 15 ਅਗਸਤ ਨੂੰ ਆਪਣੇ ਘਰ ਉਤੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ।

ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਹਰ ਘਰ ਤਿਰੰਗਾ' ਮੁਹਿੰਮ ਦਾ ਐਲਾਨ ਕੀਤਾ ਸੀ ਜਿਸ ਤਹਿਤ ਦੇਸ਼ ਦੇ 24 ਕਰੋੜ ਘਰਾਂ ਵਿੱਚ 13-15 ਅਗਸਤ ਵਿਚਾਲੇ ਤਿਰੰਗਾ ਲਹਿਰਾਇਆ ਜਾਵੇਗਾ। ਇਹ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਮਨਾਏ ਜਾ ਰਹੇ 'ਅੰਮ੍ਰਿਤ ਮਹੋਤਸਵ' ਤਹਿਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਰਤੀ ਜਨਤਾ ਪਾਰਟੀ ਦੇ ਮੰਤਰੀਆਂ ਅਤੇ ਨੇਤਾਵਾਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਪ੍ਰੋਫਾਈਲ ਪਿਕਚਰ ਵਿੱਚ ਤਿਰੰਗਾ ਲਗਾਇਆ ਹੈ।

ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਨੇ ਕੱਢੀ ਤਿਰੰਗਾ ਯਾਤਰਾਕਾਬਿਲੇਗੌਰ ਹੈ ਕਿ ਅੰਮ੍ਰਿਤਸਰ ਰੇਲ ਸਟੇਸ਼ਨ ਦੇ ਬਾਹਰ ਅੱਜ ਭਾਜਪਾ ਦੇ ਵਰਕਰਾਂ ਵੱਲੋਂ 15 ਅਗਸਤ ਨੂੰ ਆਪਣੇ ਘਰ ਦੇ ਉੱਪਰ ਤਿਰੰਗਾ ਲਹਿਰਾਉਣ ਲਈ ਹੱਥ ਵਿੱਚ ਤਖ਼ਤੀਆਂ ਫੜ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ। ਭਾਜਪਾ ਆਗੂ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਹਫ਼ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਵਿੱਚ ਹਰ ਘਰ ਉਤੇ 15 ਅਗਸਤ ਨੂੰ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਉਹ ਅੱਜ ਅੰਮ੍ਰਿਤਸਰ ਵਿਚ ਲੋਕਾਂ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕਰ ਰਹੇ ਹਨ।


ਇਹ ਵੀ ਪੜ੍ਹੋ : ਚੋਣ ਰਿਊੜੀਆਂ : ਸੁਪਰੀਮ ਕੋਰਟ 'ਚ ਪਾਈ ਜਨਹਿੱਤ ਪਟੀਸ਼ਨ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ

  • Share