Sat, Apr 20, 2024
Whatsapp

ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀ.ਐੱਡ. ਅਧਿਆਪਕ

Written by  Shanker Badra -- June 17th 2020 02:30 PM
ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀ.ਐੱਡ. ਅਧਿਆਪਕ

ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀ.ਐੱਡ. ਅਧਿਆਪਕ

ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀ.ਐੱਡ. ਅਧਿਆਪਕ:ਸੰਗਰੂਰ : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ 19 ਜੂਨ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਵਧੇ-ਦਾਖ਼ਲਿਆਂ ਮੁਤਾਬਿਕ ਅਸਾਮੀਆਂ 'ਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕਰੀਬ 2 ਲੱਖ ਨਵੇਂ ਦਾਖ਼ਲੇ ਹੋ ਚੁੱਕੇ ਹਨ। ਕਰੋਨਾ-ਸੰਕਨ ਪੈਦਾ ਹੋਏ ਆਰਥਿਕ-ਸੰਕਟ ਕਾਰਨ ਇਹ ਅੰਕੜਾ ਹੋਰ ਜਿਆਦਾ ਹੋਣ ਦੀ ਉਮੀਦ ਹੈ। ਜਿਸ ਕਰਕੇ ਪੰਜਾਬ ਸਰਕਾਰ ਨੂੰ ਅਗਾਊਂ ਪ੍ਰਬੰਧ ਕਰਦਿਆਂ ਅਧਿਆਪਕਾਂ ਦੀ ਭਰਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ 2182 ਅਸਾਮੀਆਂ ਦੀ ਚਲਦੀ ਭਰਤੀ ਪ੍ਰਕਿਰਿਆ ਵਿੱਚ ਵਾਧਾ ਕਰਦਿਆਂ ਘੱਟੋ-ਘੱਟ 15 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣ। ਉਹਨਾਂ ਕਿਹਾ ਕਿ 2182 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 52, ਪੰਜਾਬ ਦੀਆਂ 60 ਅਤੇ ਹਿੰਦੀ ਦੀਆਂ ਮਹਿਜ਼ 40 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ, ਜੋ ਕਿ ਮਹਿਜ਼ ਖਜ਼ਾਨਾ ਭਰਨ ਲਈ ਢਕਵੰਜ ਹੈ। ਇਹਨਾਂ ਅਸਾਮੀਆਂ ਨੂੰ ਵਧਾਉਂਦਿਆਂ ਸਾਰੇ ਵਿਸ਼ਿਆਂ ਦੇ ਅਧਿਆਪਕ ਭਰਤੀ ਕੀਤੇ ਜਾਣ। 2182 ਬੀਐੱਡ ਅਧਿਆਪਕਾਂ ਦੀਆਂ ਪੋਸਟਾਂ ਦੇ ਵਿੱਚ ਵਾਧਾ ਕਰਕੇ 15000 ਕੀਤੀਆਂ ਜਾਣ, ਕੋਰੋਨਾ ਸੰਕਟ ਤੋਂ ਬਾਅਦ ਬੀਐੱਡ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ, ਉਦੋ ਤੱਕ ਬੇਰੁਜ਼ਗਾਰੀ ਭੱਤਾ ਅਤੇ ਵਿਸ਼ੇਸ਼ ਭੱਤਾ ਦਿੱਤਾ ਜਾਵੇ। [caption id="attachment_412250" align="aligncenter" width="300"]Unemployed B.Ed. teachers to protest on June 19 in front of Punjab Education Minister's residence ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀ.ਐੱਡ. ਅਧਿਆਪਕ[/caption] ਸੰਗਰੂਰ ਜਿਲ੍ਹੇ ਦੇ ਪਿੰਡ ਖੋਖਰ ਖੁਰਦ ਦੇ ਬੇਰੁਜ਼ਗਾਰ ਅਧਿਆਪਕ ਤੇਜਿੰਦਰ ਕੁਮਾਰ ਦੀ ਖ਼ੁਦਕੁਸ਼ੀ ਲਈ ਅਧਿਆਪਕ ਆਗੂਆਂ ਨੇ ਸਰਕਾਰੀ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਨਿਕੰਮੀਆਂ ਸਰਕਾਰਾਂ ਹੋਣਹਾਰ ਨੌਜਵਾਨਾਂ ਦੇ ਹੌਸਲੇ ਪਸਤ ਕਰ ਰਹੀਆਂ ਹਨ। ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਨਾ ਮਿਲਣ ਕਰਕੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾ ਕਾਰਜਕਾਲ ਵੇਲ਼ੇ ਨੌਜਵਾਨਾਂ ਲਈ ਰੁਜ਼ਗਾਰ ਦੇ ਪ੍ਰਬੰਧ ਵੱਲ ਕੋਈ ਧਿਆਨ ਨਾ ਦਿੱਤਾ ਗਿਆ, ਜਿਸ ਕਰਕੇ ਨੌਜਵਾਨੀ ਨਸ਼ਿਆਂ ਵਰਗੇ ਮਾੜੇ 'ਤੇ ਰਾਹੇ ਪਈ। ਹੁਣ ਸੂਬੇ ਦੀ ਕਾਂਗਰਸ ਸਰਕਾਰ ਦੇ 3 ਸਾਲ ਬੀਤ ਜਾਣ 'ਤੇ ਵੀ ਨੌਜਵਾਨ ਬੇਰੁਜ਼ਗਾਰੀ ਦਾ ਸ਼ਿਕਾਰ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵੇਲ਼ੇ 'ਘਰ-ਘਰ ਨੌਕਰੀ' ਦਾ ਨਾਅਰਾ ਦੇ ਸੱਤਾ 'ਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਤੋਂ ਮੂੰਹ ਮੋੜ ਲਿਆ ਹੈ। ਉਹ ਕਦੇ ਪੰਜਾਬ ਦੌਰੇ 'ਤੇ ਨਿਕਲਕੇ ਤਾਂ ਵੇਖਣ, ਲੋਕ ਕਿਸ ਕਦਰ ਦੁੱਖ-ਤਕਲੀਫਾਂ 'ਚ ਹਨ।  ਢਿੱਲਵਾਂ ਨੇ ਪਰਿਵਾਰ ਦੇ ਇੱਕ ਮੈਂਬਰ ਲਈ ਨੌਕਰੀ ਅਤੇ ਘੱਟੋ-ਘੱਟ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੋਕ-ਪੱਖੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਿਆ ਜਾਵੇਗਾ। -PTCNews


Top News view more...

Latest News view more...