ਹੋਰ ਖਬਰਾਂ

ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਵਿੱਚ ਕੁੱਦੇ ਬੇਰੁਜ਼ਗਾਰ ਅਧਿਆਪਕ

By Shanker Badra -- October 08, 2020 3:10 pm -- Updated:Feb 15, 2021

ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਵਿੱਚ ਕੁੱਦੇ ਬੇਰੁਜ਼ਗਾਰ ਅਧਿਆਪਕ:ਸੰਗਰੂਰ : ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਦੀ ਹਿਮਾਇਤ ਵਜੋਂ ਸੰਘਰਸ਼ 'ਚ ਸ਼ਮੂਲੀਅਤ ਕੀਤੀ ਗਈ ਹੈ। ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਪਟਿਆਲਾ, ਫਰੀਦਕੋਟ ਜਿਲ੍ਹਿਆਂ 'ਚ ਕਿਸਾਨਾਂ ਦੇ ਧਰਨਿਆਂ 'ਚ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਹਾਜ਼ਰੀ ਲਵਾਈ ਜਾ ਰਹੀ ਹੈ।

ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਵਿੱਚ ਕੁੱਦੇ ਬੇਰੁਜ਼ਗਾਰ ਅਧਿਆਪਕ

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ, ਸੂਬਾ ਖਜ਼ਾਨਚੀ ਨਵਜੀਵਨ ਸਿੰਘ, ਸ਼ੋਸ਼ਲ-ਮੀਡੀਆ ਇੰਚਾਰਜ ਸੰਦੀਪ ਗਿੱਲ, ਸੂਬਾ ਕਮੇਟੀ ਮੈਂਬਰ ਤਜਿੰਦਰ ਸਿੰਘ ਮਾਨਾਂਵਾਲਾ, ਗੁਰਦੀਪ ਸਿੰਘ ਮਾਨਸਾ,ਯੁੱਧਜੀਤ ਸਿੰਘ ਬਠਿੰਡਾ, ਅਮਨ ਸੇਖ਼ਾ ,ਰਣਬੀਰ ਸਿੰਘ ਨਦਾਮਪੁਰ ਅਤੇ ਰਾਜਵਿੰਦਰ ਕੌਰ ਸਮਾਣਾ ਅਤੇ ਮਨਜੀਤ ਕੌਰ ਨੇ ਕਿਹਾ 2 ਕਰੋੜ ਨੌਕਰੀਆਂ ਦੇਣ ਦੇ ਵਾਅਦੇ ਵਾਲੀ ਸਰਕਾਰ ਹੁਣ ਲੋਕਾਂ ਦੇ ਸਵੈ-ਰੋਜ਼ਗਾਰ ਵੀ ਖੋਹ ਰਹੀ ਹੈ।

ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਵਿੱਚ ਕੁੱਦੇ ਬੇਰੁਜ਼ਗਾਰ ਅਧਿਆਪਕ

ਉਹਨਾਂ ਕਿਹਾ ਕਿ ਖੇਤੀਬਾੜੀ-ਕਾਨੂੰਨ ਲਾਗੂ ਹੋਣ ਨਾਲ ਖੇਤੀਬਾੜੀ-ਸੈਕਟਰ ਨਾਲ ਜੁੜੇ ਨੌਜਵਾਨ ਹੋਰ ਬੇਰੁਜ਼ਗਾਰ ਹੋ ਜਾਣਗੇ। ਕਿਉਂਕਿ ਪੰਜਾਬ ਦੇ ਨੌਜਵਾਨਾਂ ਦਾ ਵੱਡਾ ਹਿੱਸਾ ਕਿਸੇ ਨਾ ਕਿਸੇ ਰੂਪ 'ਚ ਖੇਤੀਬਾੜੀ ਸੈਕਟਰ 'ਤੇ ਨਿਰਭਰ ਹੈ। ਜਦੋਂਕਿ ਨਵੀਂ ਸਿੱਖਿਆ ਨੀਤੀ-2020 ਵੀ ਨਿੱਜੀਕਰਨ ਦਾ ਹੱਲਾ ਹੈ। ਆਗੂਆਂ ਨੇ ਤਿੰਨ ਖੇਤੀ ਬਿਲਾਂ ਨੂੰ ਗਰੀਬਾਂ-ਕਿਰਤੀ ਲੋਕਾਂ ਦਾ ਵਿਰੋਧੀ ਐਲਾਨਿਆ, ਜਿਸ ਨਾਲ਼ ਮੰਡੀਆਂ, ਗੁਦਾਮਾਂ ਆਦਿ ਵਿੱਚ ਜਾਂ ਢੋਆ-ਢੁਆਈ ਆਦਿ ਦਾ ਕੰਮ ਕਰਦੇ ਕਿਰਤੀ ਲੋਕਾਂ ਦੇ ਰੁਜ਼ਗਾਰ ਦਾ ਵੱਡੇ ਪੱਧਰ ਉੱਤੇ ਉਜਾੜਾ ਹੋਵੇਗਾ।

ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਵਿੱਚ ਕੁੱਦੇ ਬੇਰੁਜ਼ਗਾਰ ਅਧਿਆਪਕ

ਉਹਨਾਂ ਕਿਹਾ ਕਿ ਖੇਤੀ ਖੇਤਰ ਵਿੱਚ ਨਿੱਜੀ ਕਾਰਪੋਰੇਟਾਂ ਦੇ ਦਖਲ ਨਾਲ਼ ਜ਼ਖੀਰੇਬਾਜੀ ਕਰਕੇ ਨਕਲੀ ਥੁੜ ਪੈਦਾ ਕਰਨ ਅਤੇ ਮਗਰੋਂ ਅੰਨ ਨੂੰ ਮਨਮਰਜੀ ਦੇ ਉੱਚੇ ਰੇਟਾਂ ਉੱਤੇ ਵੇਚਣ ਦੀ ਖੁੱਲ੍ਹ ਮਿਲੇਗੀ। ਆਗੂਆਂ ਨੇ ਕਿਹਾ ਕਿ ਜੇ ਇਹ ਤਿੰਨ ਖੇਤੀ-ਕਾਨੂੰਨ ਲਾਗੂ ਹੁੰਦੇ ਹਨ ਤਾਂ ਕੇਂਦਰ ਸਰਕਾਰ ਲਾਜਮੀ ਹੀ ਜਨਤਕ ਵੰਡ ਪ੍ਰਣਾਲੀ ਦਾ ਵੀ ਭੋਗ ਪਾ ਦੇਵੇਗੀ, ਜਿਸ ਨਾਲ਼ ਦੇਸ਼ ਦੇ ਕਰੋੜਾਂ ਕਿਰਤੀਆਂ ਦੇ ਘਰਾਂ ਦੇ ਚੁੱਲ੍ਹੇ ਬਲ਼ਦੇ ਹਨ।
-PTCNews