Fri, Apr 26, 2024
Whatsapp

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ , 12 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

Written by  Shanker Badra -- January 10th 2020 05:24 PM -- Updated: January 10th 2020 05:26 PM
ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ , 12 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ , 12 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ , 12 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ: ਸੰਗਰੂਰ : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ 4 ਮਹੀਨਿਆਂ ਤੋਂ ਚੱਲ ਰਿਹਾ ਪੱਕਾ-ਮੋਰਚਾ ਜਾਰੀ ਹੈ। ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕਾਂ ਨੇ ਸਾਂਝੇ ਤੌਰ ਜਥੇਬੰਦੀਆਂ ਦੇ ਸਹਿਯੋਗ ਨਾਲ 12 ਜਨਵਰੀ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੌਰਾਨ ਮੌਜੂਦ ਸੂਬਾਈ ਆਗੂ ਯੁੱਧਜੀਤ ਬਠਿੰਡਾ, ਅਮਨ ਸੇਖ਼ਾ, ਗੁਰਪ੍ਰੀਤ ਸਰਾਂ, ਹਰਦਮ ਮਾਨ, ਗੁਰਵੀਰ ਲਹਿਲ ਨੇ  ਕਿਹਾ ਕਿ ਸਿੱਖਿਆ ਮੰਤਰੀ 2500 ਅਧਿਆਪਕਾਂ ਦੀਆਂ ਅਸਾਮੀਆਂ ਕੱਢਣ ਬਾਰੇ ਬਿਆਨ ਦੇ ਕੇ ਮਜ਼ਾਕ ਕਰ ਰਹੇ ਹਨ, ਪੰਜਾਬ ਭਰ 'ਚ ਖ਼ਾਲੀ ਕਰੀਬ 30 ਹਜ਼ਾਰ ਅਸਾਮੀਆਂ ਭਰੀਆਂ ਜਾਣ। ਕਿਓਂਕਿ ਕਰੀਬ 65 ਹਜ਼ਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਬੇਰੁਜ਼ਗਾਰ ਹਨ। [caption id="attachment_378501" align="aligncenter" width="300"]Unemployed Beed Teachers Continue Protest , 12 January Education Minister Protest ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ , 12 ਜਨਵਰੀ ਨੂੰਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ[/caption] ਉਹਨਾਂ ਕਿਹਾ ਕਿ 12 ਜਨਵਰੀ ਨੂੰ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਵੱਡਾ ਇਕੱਠ ਕਰਕੇ ਰੁਜ਼ਗਾਰ ਦੀ ਲੋਹੜੀ ਮੰਗਣਗੇ। ਉਹਨਾਂ ਕਿਹਾ ਕਿ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ,  ਟੈੱਸਟ ਪਾਸ ਕਰਨ ਦੇ ਬਾਵਜੂਦ ਓਵਰਏਜ਼ ਹੋ ਰਹੇ ਉਮੀਦਵਾਰਾਂ ਲਈ ਉਮਰ ਸ਼ਰਤ 37 ਤੋਂ 42 ਸਾਲ ਕਰਨ, [caption id="attachment_378500" align="aligncenter" width="300"]Unemployed Beed Teachers Continue Protest , 12 January Education Minister Protest ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ , 12 ਜਨਵਰੀ ਨੂੰਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ[/caption] ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 90 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ 'ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ 'ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਅਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ। -PTCNews


Top News view more...

Latest News view more...