Wed, Apr 24, 2024
Whatsapp

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ

Written by  Shanker Badra -- January 04th 2021 05:38 PM
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ:ਸੰਗਰੂਰ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਡੀ.ਸੀ ਦਫ਼ਤਰ ਇਕੱਠੇ ਹੋ ਕੇ ਸੰਗਰੂਰ ਸ਼ਹਿਰ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਦੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਪਹੁੰਚੇ ਤਾਂ ਪੁਲੀਸ ਵੱਲੋਂ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਨੂੰ ਰਸਤੇ ਵਿੱਚ ਰੋਕਿਆ ਗਿਆ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਫਿਰ ਉੱਥੇ ਹੀ ਬੈਠ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। [caption id="attachment_463341" align="aligncenter" width="300"]Unemployed ETT TET Pass teachers protest Punjab Education Minister Vijay Inder Singla residence ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ[/caption] ਪੜ੍ਹੋ ਹੋਰ ਖ਼ਬਰਾਂ : ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ 'ਚ ਸਕਾਰਾਤਮਕ ਨਤੀਜਾ ਨਿਕਲਣ ਦੀ ਜਤਾਈ ਉਮੀਦ ਜਿਸ ਤੋਂ ਬਾਅਦ ਸੰਗਰੂਰ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ ਤੇ ਫਿਰ ਤਹਿਸੀਲਦਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਕੱਲ੍ਹ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਚੁੱਕ ਕੇ ਡੀ.ਸੀ. ਦਫ਼ਤਰ ਦੇ ਸਾਹਮਣੇ ਪੱਕਾ ਧਰਨਾ ਸ਼ੁਰੂ ਕੀਤਾ ਗਿਆ ਹੈ। [caption id="attachment_463340" align="aligncenter" width="300"]Unemployed ETT TET Pass teachers protest Punjab Education Minister Vijay Inder Singla residence ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ[/caption] ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਸੂਬਾ ਪ੍ਰੈੱਸ ਸਕੱਤਰ ਦੀਪ ਬਨਾਰਸੀ,  ਨਿਰਮਲ ਜ਼ੀਰਾ, ਸਲਿਦਰ ਫਾਜ਼ਿਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ,ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ  ਬਰਾਬਰ ਵਿਚਾਰਿਆ ਗਿਆ। ਜਿਸ ਨਾਲ ਕਿ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਈ.ਟੀ.ਟੀ. ਪੋਸਟਾਂ ਦੇ ਉੱਪਰ ਸਿਰਫ ਈ.ਟੀ.ਟੀ ਦੇ ਯੋਗ ਉਮੀਦਵਾਰਾਂ ਨੂੰ ਹੀ ਰੱਖੇ ਬਾਕੀ ਬੀ.ਐਡ. ਉਮੀਦਵਾਰਾਂ ਈਟੀਟੀ ਦੀਆਂ ਪੋਸਟਾਂ ਤੋਂ ਅਯੋਗ ਕਰਾਰ ਦੇਵੇ। ਜੇਕਰ ਪੰਜਾਬ ਸਰਕਾਰ ਅਜਿਹਾ ਕੋਈ ਫ਼ੈਸਲਾ ਜਲਦ ਨਹੀਂ ਕਰਦੀ ਹੋਣ ਵਾਲੇ ਸੰਘਰਸ਼ ਦੌਰਾਨ ਜੋ ਜਾਨੀ ਮਾਲੀ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ । ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਨੂੰ ਲੈ ਕੇ ਮੁਕੇਸ਼ ਅੰਬਾਨੀ ਦੀ ਰਿਲਾਇੰਸ ਦਾ ਵੱਡਾ ਬਿਆਨ , ਕਿਹਾ ਰਿਲਾਇੰਸ ਦਾ ਖੇਤੀ ਕਾਨੂੰਨਾਂ ਨਾਲ ਕੋਈ ਲੈਣਾ ਦੇਣਾ ਨਹੀਂ [caption id="attachment_463339" align="aligncenter" width="300"]SGPC seeks passports from pilgrims going to Pakistan on the occasion of 100th anniversary of Nankana Sahib ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ[/caption] ਮੰਗਾਂ:- 1) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। 2) ਈਟੀਟੀ ਦੀਆਂ ਅਸਾਮੀਆਂ ਵਿੱਚ ਸਿਰਫ਼ ਈ.ਟੀ.ਟੀ. ਟੈੱਟ ਪਾਸ    ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ । 3)  ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ  । 4)  ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ। 5)  ਉਮਰ ਹੱਦ ਵਿਚ ਛੋਟ ਦਿੱਤੀ ਜਾਵੇ । -PTCNews


  • Tags

Top News view more...

Latest News view more...