Mon, Apr 29, 2024
Whatsapp

ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕ

Written by  Shanker Badra -- July 10th 2020 06:59 PM
ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕ

ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕ

ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕ:ਸੰਗਰੂਰ : ਭਰਤੀ ਲਈ ਉਮਰ-ਹੱਦ ਦੇ ਵਾਧੇ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਇੱਕ ਰੋਜ਼ਾ ਭੁੱਖ-ਹੜਤਾਲ ਕੀਤੀ ਗਈ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਤਰਲੋਚਨ ਸਿੰਘ ਨਾਗਰਾ, ਜਰਨੈਲ ਸਿੰਘ ਬਹਾਦਰਪੁਰ, ਨਾਹਰ ਸਿੰਘ ਝਨੇੜੀ, ਕੁਲਵੰਤ ਲੌਂਗੋਵਾਲ, ਰਣਬੀਰ ਸਿੰਘ ਨਦਾਮਪੁਰ, ਜਸਵਿੰਦਰ ਸ਼ਾਹਪੁਰ, ਹਾਕਮ ਜਲੂਰ, ਸਤਿਨਾਮ ਬੱਛੂਆਣਾ, ਕੁਲਦੀਪ ਬੁਢਲਾਡਾ, ਨਿੱਕਾ ਸਿੰਘ ਛੰਨਾ , ਦਿਲਬਾਗ ਮੰਡਵੀ ਨੇ ਕਿਹਾ ਕਿ ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ, ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ, ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਨਾਕਾਮਯਾਬ ਰਹੀ ਹੈ। [caption id="attachment_417051" align="aligncenter" width="300"]Unemployed multi-purpose health workers and unemployed BEd teachers on hunger strike Vijay Inder Singla residence ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀਐੱਡ ਅਧਿਆਪਕ[/caption] ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਕੱਢੀਆਂ ਮਲਟੀਪਰਪਜ਼-ਹੈਲਥ ਵਰਕਰਾ ਦੀਆਂ 200(ਮੇਲ), 600(ਫੀਮੇਲ) ਅਸਾਮੀਆਂ, ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ, ਪਰ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਹਨਾਂ ਅਸਾਮੀਆਂ 'ਚ 'ਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਦੋਵਾਂ ਹੀ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰਾਂ ਅੱਗੇ ਉਮਰ-ਹੱਦ ਲੰਘਣ ਦੀ ਸ਼ਰਤ ਲਾਈ ਜਾ ਰਹੀ ਹੈ। -PTCNews


Top News view more...

Latest News view more...