ਬੇਰੁਜ਼ਗਾਰਾਂ ਨੇ CM ਭਗਵੰਤ ਦੇ ਘਰ ਦੇ ਬਾਹਰ ਲਗਾਇਆ ਧਰਨਾ
ਚੰਡੀਗੜ੍ਹ: ਪੰਜਾਬ ਵਿੱਚ ਬੇਰੁਜ਼ਗਾਰਾਂ ਨਾਲ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਜਿਨ੍ਹਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਬੇਰੁਜ਼ਗਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰਾਂ ਜਾ ਕਹਿਣਾ ਹੈ ਕਿ ਵੱਖ ਵੱਖ ਵਿਭਾਗਾਂ ਵਿੱਚ 17 ਨਵੰਬਰ 2021 ਨੂੰ ਚੰਨੀ ਸਰਕਾਰ ਨੇ 3500 ਕਲਰਕਾਂ ਦੀ ਭਰਤੀ ਕੱਢੀ ਸੀ ਅਤੇ 11-12 ਦਸੰਬਰ ਨੂੰ ਪੇਪਰ ਵਿੱਚ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ 70000 ਹਜ਼ਾਰ ਵਿਅਕਤੀਆਂ ਨੇ ਇਮਤਿਹਾਨ ਦਿੱਤਾ ਸੀ ਅਤੇ 4ਮਹੀਨੇ ਬਾਅਦ ਨਤੀਜਾ ਨਹੀਂ ਆਇਆ ਹੈ। ਬੇਰੁਜ਼ਗਾਰਾਂ ਵੱਲੋਂ ਨਤੀਜਿਆ ਦਾ ਐਲਾਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਨੂੰ ਭਰਤੀ ਮੁਕੰਮਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਦੇ ਘਰ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਕਿਸਾਨ ਮੁੜ ਅੰਦੋਲਨ ਦੇ ਰਾਹ 'ਤੇ, ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ MSP ਗਾਰੰਟੀ ਹਫ਼ਤਾ -PTC News