Wed, May 8, 2024
Whatsapp

ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ ਸੰਗਰੂਰ ਦੇ ਰੈਸਟ ਹਾਊਸ 'ਚ ਦਾਖ਼ਲ ਹੋ ਕੀਤਾ ਜ਼ੋਰਦਾਰ ਪ੍ਰਦਰਸ਼ਨ

Written by  Riya Bawa -- September 05th 2021 02:48 PM -- Updated: September 05th 2021 02:51 PM
ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ ਸੰਗਰੂਰ ਦੇ ਰੈਸਟ ਹਾਊਸ 'ਚ ਦਾਖ਼ਲ ਹੋ ਕੀਤਾ ਜ਼ੋਰਦਾਰ ਪ੍ਰਦਰਸ਼ਨ

ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ ਸੰਗਰੂਰ ਦੇ ਰੈਸਟ ਹਾਊਸ 'ਚ ਦਾਖ਼ਲ ਹੋ ਕੀਤਾ ਜ਼ੋਰਦਾਰ ਪ੍ਰਦਰਸ਼ਨ

ਸੰਗਰੂਰ: ਪੀ.ਟੀ.ਆਈ.ਯੂਨੀਅਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਜਾਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਪੀ.ਟੀ.ਆਈ. ਯੂਨੀਅਨ ਵੱਲੋਂ ਸੰਗਰੂਰ ਦੇ ਪੀ.ਡਬਲਯੂ.ਡੀ. ਰੈਸਟ ਹਾਊਸ ਦਾ ਗੇਟ ਤੋੜ ਕੇ ਅਧਿਆਪਕ ਅੰਦਰ ਦਾਖ਼ਲ ਹੋਏ ਹਨ। ਇਸ ਦੌਰਾਨ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਰੈਸਟ ਹਾਊਸ ਭਾਵ ਸਿਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਅੰਦਰ ਪੁਲਿਸ ਵਲੋਂ ਰੋਕੇ ਜਾਣ ਦੇ ਬਾਵਜੂਦ ਕੰਧਾਂ ਟੱਪ ਕੇ ਦਾਖਲ ਹੋ ਗਏ ਹਨ ਅਤੇ ਨਾਅਰੇਬਾਜ਼ੀ ਕਰ ਰਹੇ ਹਨ। ਪੀ.ਟੀ.ਆਈ. ਯੂਨੀਅਨ ਨੇ ਕਿਹਾ ਕਿ ਜਦੋਂ ਤੱਕ ਸਾਡੇ ਪੈਨਲ ਮੀਟਿੰਗ ਦਾ ਲੇਟਰ ਨਹੀਂ ਮਿਲਦਾ ਉਦੋਂ ਤੱਕ ਸਾਡਾ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਅਧਿਆਪਕ ਦਿਵਸ ਮੌਕੇ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਬੈਨਰ ਹੇਠ ਬੇਰੁਜ਼ਗਾਰਾਂ ਨੇ ਸੰਗਰੂਰ- ਲੁਧਿਆਣਾ ਮਾਰਗ ਜਾਮ ਕਰ ਦਿੱਤਾ ਹੈ ਅਤੇ ਨਾਅਰੇਬਾਜ਼ੀ ਕਰ ਰਹੇ ਹਨ। -PTC News


Top News view more...

Latest News view more...