Thu, Apr 25, 2024
Whatsapp

ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Written by  Shanker Badra -- March 16th 2021 07:46 PM
ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ : ਸਥਾਨਕ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਬੇਰੁਜ਼ਗਾਰ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ,ਕ੍ਰਿਸ਼ਨ ਸਿੰਘ ਨਾਭਾ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਪਿਛਲੇ ਦੋ ਦਿਨ ਪਹਿਲਾਂ 14 ਮਾਰਚ ਨੂੰ ਬੇਰੁਜ਼ਗਾਰਾਂ ਨੇ ਸਥਾਨਕ ਪੂਨੀਆਂ ਟਾਵਰ ਕੋਲ ਧੂਰੀ ਵਾਲੇ ਓਵਰ ਬ੍ਰਿਜ ਉੱਤੇ ਜਾਮ ਲੱਗਾਇਆ ਸੀ। [caption id="attachment_482000" align="aligncenter" width="1280"]Unemployed Sanjha Morcha fires effigy of Government of Punjab in Sangrur ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ[/caption] ਪੜ੍ਹੋ ਹੋਰ ਖ਼ਬਰਾਂ : ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ ਇਸ ਮੌਕੇ ਪ੍ਰਸ਼ਾਸਨ ਵੱਲੋਂ 23 ਮਾਰਚ ਲਈ ਚੀਫ ਪਾਰਲੀਮਾਨੀ ਸਕੱਤਰ ਨਾਲ ਪੈਨਲ ਮੀਟਿੰਗ ਦੀ ਪੱਤ੍ਰਕਾ ਦਿੱਤੀ ਸੀ ਪਰ ਉਕਤ ਪੱਤ੍ਰਕਾ ਵਿਚ ਸਿੱਖਿਆ ਮੰਤਰੀ, ਸਿਹਤ ਮੰਤਰੀ ਅਤੇ ਦੋਵਾਂ ਦੇ ਸਕੱਤਰਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਅਤੇ ਨਾ ਹੀ ਮੀਟਿੰਗ ਦਾ ਸਮਾਂ ਲਿਖਿਆ ਗਿਆ ਹੈ। ਜਿਸ ਤੋਂ ਸ਼ੰਕਾ ਜ਼ਾਹਿਰ ਹੁੰਦਾ ਹੈ ਕਿ ਮੀਟਿੰਗ ਦੀ ਪੱਤ੍ਰਕਾ ਫ਼ਰਜ਼ੀ ਹੈ। [caption id="attachment_482001" align="aligncenter" width="1280"]Unemployed Sanjha Morcha fires effigy of Government of Punjab in Sangrur ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ[/caption] ਬੇਰੁਜ਼ਗਾਰ ਮੋਰਚੇ ਨੇ ਮੰਗ ਕੀਤੀ ਕਿ ਉਕਤ ਦੋਵੇਂ ਮੰਤਰੀਆਂ ਸਮੇਤ ਸਕੱਤਰਾਂ ਦੇ ਰਾਬਤਾ ਕਰਕੇ ਪੱਤਰਕਾ ਨੂੰ ਦਰੁਸਤ ਕੀਤਾ ਜਾਵੇ। ਨਾਲ ਹੀ ਮੀਟਿੰਗ ਦਾ ਸਮਾਂ ਨਿਰਧਾਰਤ ਕੀਤਾ ਜਾਵੇ। ਜਿਸ ਕਰਕੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। [caption id="attachment_481999" align="aligncenter" width="1152"]Unemployed Sanjha Morcha fires effigy of Government of Punjab in Sangrur ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ[/caption] ਬੇਰੁਜ਼ਗਾਰਾਂ ਨੇ ਪ੍ਰਸ਼ਾਸਨ ਉੱਪਰ ਰੋਸ ਜਤਾਉਂਦਿਆਂ ਕਿਹਾ ਕਿ ਜੇਕਰ 20 ਮਾਰਚ ਤੋਂ ਪਹਿਲਾਂ ਦਰੁਸਤੀ ਨਾ ਕੀਤੀ ਗਈ ਤਾਂ 21 ਮਾਰਚ ਐਤਵਾਰ ਨੂੰ ਮੋਰਚਾ ਮੁੜ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਇਕੱਠ ਕਰੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ, ਹੇਮਰਾਜ ਸੰਗਰੂਰ , ਕੁਲਵੰਤ ਲੌਂਗੋਵਾਲ, ਹਰਸ਼ਰਨ ਭੱਠਲ, ਸ਼ੰਦੀਪ ਨਾਭਾ, ਮਨਜੀਤ ਸੰਗਰੂਰ, ਪ੍ਰਿਤਪਾਲ ਕੌਰ ਸੰਗਰੂਰ, ਕਰਮਜੀਤ ਸਿੰਘ ਆਦਿ ਹਾਜ਼ਰ ਸਨ। -PTCNews


Top News view more...

Latest News view more...