ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਅੱਜ ਮੁੜ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

By Shanker Badra - June 30, 2021 9:06 am

ਸੰਗਰੂਰ : ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Vijay Inder Singla )ਦੀ ਸੰਗਰੂਰ ਕੋਠੀ ਅੱਗੇ 31 ਦਸੰਬਰ ਤੋਂ ਬੇਰੁਜ਼ਗਾਰ ਸਾਂਝਾ ਮੋਰਚਾ (Unemployed Sanjha Morcha ) (ਟੈਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ,ਆਲ ਪੰਜਾਬ 873 ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ,ਬੇਰੁਜ਼ਗਾਰ 646 ਪੀ ਟੀਂ ਆਈ ਅਧਿਆਪਕ ਯੂਨੀਅਨ, ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਪੁਰਸ਼) ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਜਿੱਥੇ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਉਮੀਦਵਾਰਾਂ ਦੇ ਬਾਈਕਾਟ ਦੀ ਮੁਹਿੰਮ ਤੇਜ਼ ਕੀਤੀ ਹੋਈ ਹੈ। ਉਥੇ ਅੱਜ ਮੁੜ ਸਥਾਨਕ ਮੋਤੀ ਮਹਿਲ (Moti Mahal )ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਅੱਜ ਮੁੜ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ

Unemployed Teachers Protest : ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਗਸੀਰ ਸਿੰਘ ਘੁਮਾਣ,ਕ੍ਰਿਸ਼ਨ ਸਿੰਘ ਨਾਭਾ ਅਤੇ ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨਾਲ ਵੋਟਾਂ ਸਮੇਂ ਕੀਤੇ ਵਾਅਦੇ ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਦੇਣ ਤੋਂ ਭੱਜ ਚੁੱਕੀ ਹੈ ਇਸ ਲਈ ਬੇਰੁਜ਼ਗਾਰਾਂ ਨੇ ਜਿਵੇਂ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ "ਰੁਜ਼ਗਾਰ ਨਹੀਂ ,ਵੋਟ ਨਹੀਂ " ਮੁਹਿੰਮ ਸ਼ੁਰੂ ਕਰਕੇ ਕਾਂਗਰਸੀ ਉਮੀਦਵਾਰਾਂ ਨੂੰ ਸਵਾਲ ਪੁੱਛੇ ਸੀ, ਉਸੇ ਤਰਜ਼ ਉੱਤੇ ਹੁਣ ਬੇਰੁਜ਼ਗਾਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਗੇਟਾਂ ਉੱਤੇ ਕਾਂਗਰਸੀ ਉਮੀਦਵਾਰਾਂ ਲਈ "ਨੋ ਐਂਟਰੀ" ਦਰਸਾਉਂਦੇ ,ਸਵਾਲ ਕਰਦੇ " ਦਿਓ ਜਵਾਬ,ਕੈਪਟਨ ਸਾਬ੍ਹ "ਵਾਲੇ ਫਲੈਕਸ ਲਗਾਉਣੇ ਸ਼ੁਰੂ ਕੀਤੇ ਹੋਏ ਹਨ।

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਅੱਜ ਮੁੜ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

ਉਹਨਾਂ ਨੇ ਕਿਹਾ ਕਿ ਜਦੋਂ ਵੀ ਉੱਚ - ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ ਰੁਜ਼ਗਾਰ ਸੰਬੰਧੀ ਵਾਅਦੇ ਨੂੰ ਯਾਦ ਕਰਵਾਉਣ ਦੇ ਲਈ ਸੰਘਰਸ਼ ਕੀਤਾ ਹੈ ਤਾਂ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਚਾਰਜ ਕੀਤਾ ਜਾਦਾਂ ਹੈ ਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਬੇਰੁਜ਼ਗਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰਦੀ ਤਦ ਤਕ ਬੇਰੁਜ਼ਗਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ।

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਅੱਜ ਮੁੜ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ

ਉਹਨਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਰੁਜ਼ਗਾਰ ਸੰਬੰਧੀ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਬੇਰੁਜ਼ਗਾਰਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਦਾ ਕਰੀਬ 181 ਦਿਨਾਂ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਚੱਲ ਰਿਹਾ ਹੈ। ਅਨੇਕਾਂ ਵਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਲਈ ਮੋਤੀ ਮਹਿਲ ਅੱਗੇ ਪੁਲਿਸ ਦੀ ਲਾਠੀ ਦਾ ਸ਼ਿਕਾਰ ਹੋਣਾ ਪਿਆ ਹੈ।

-PTCNews

adv-img
adv-img