
ਸੰਗਰੂਰ : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀਪੀਈ ਅਧਿਆਪਕ ਯੂਨੀਅਨ, 646 ਪੀਟੀਆਈ ਅਧਿਆਪਕ ਯੂਨੀਅਨ ਪੰਜਾਬ , ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵੱਲੋਂ ਗਠਿਤ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ। ਬੇਰੁਜ਼ਗਾਰ ਨੌਜਵਾਨਾਂ ਨੇ ਸ਼ਾਂਤੀਪੂਰਵਕ ਸਿੱਖਿਆ ਮੰਤਰੀ ਦੇ ਘਰ ਅੱਗੇ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਹੈ।
ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ 2 ਮੰਗਾਂ
ਬੇਰੁਜ਼ਗਾਰ ਸਾਂਝਾ ਮੋਰਚਾ 'ਚ ਸ਼ਾਮਿਲ 873 ਡੀ.ਪੀ.ਈ. ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕਾਂ ਦੀਆਂ 873 ਅਸਾਮੀਆਂ 'ਚ 1000 ਪੋਸਟਾਂ ਦਾ ਵਾਧਾ ਕੀਤਾ ਜਾਵੇ। ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮਾਸਟਰ ਕੇਡਰ ਦਾ ਪੰਜਾਬੀ (62), ਹਿੰਦੀ (52) ਅਤੇ ਅੰਗਰੇਜ਼ੀ ਦਾ ਪੇਪਰ ਪਿਛਲੇ ਦਿਨ ਲੈ ਚੁੱਕੀ ਹੈ। ਮਾਸਟਰ ਕਾਡਰ ਦੀਆਂ 3282 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ, ਜਦੋਂਕਿ ਇਹਨਾਂ ਵਿਸ਼ਿਆਂ ਦੇ ਕਰੀਬ 30-35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ।
ਇਹਨਾਂ ਵਿਸ਼ਿਆਂ ਦੀਆਂ ਅਸਾਮੀਆ 'ਚ ਵਾਧਾ ਕਰਨ ਕਰਨ, ਰਹਿੰਦੇ ਵਿਸ਼ਿਆਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਉਮਰ-ਹੱਦ 37 ਤੋਂ 42 ਸਾਲ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਆਂ ਅਸਾਮੀਆਂ 'ਚ ਸਿੱਖਿਆ -ਪ੍ਰੋਵਾਈਡਰਾਂ ਨੂੰ ਟੈੱਟ , ਉਮਰ ਦੀ ਛੋਟ ਅਤੇ 10 ਨੰਬਰਾਂ ਦਾ ਤਜ਼ਰਬਾ - ਅੰਕ ਦੇ ਕੇ ਪਾੜੋ ਅਤੇ ਰਾਜ ਕਰੋ ਵਾਲੀ ਨੀਤੀ 'ਤੇ ਚੱਲ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਿੱਖਿਆ ਪ੍ਰੋਵਾਈਡਰਾਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰੇ ਅਤੇ ਨਵੀਆਂ ਅਸਾਮੀਆਂ 'ਚ ਸਿੱਖਿਆ ਪ੍ਰੋਵਾਈਡਰਾਂ ਨੂੰ ਵਿਸ਼ੇਸ਼ ਛੋਟ ਦੇ ਕੇ ਉੱਚ -ਯੋਗਤਾਵਾਂ ਵਾਲੇ ਉਮੀਦਵਾਰਾਂ ਨੂੰ ਅੱਖੋਂ - ਪਰੋਖੇ ਨਾ ਕਰੇ।
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ
ਬੇਰੁਜ਼ਗਾਰ ਪੀ.ਟੀ.ਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਨਾਭਾ ਨੇ ਕਿਹਾ ਕਿ ਪੀ.ਟੀ.ਆਈ.(646) ਅਧਿਆਪਕਾਂ ਲਈ ਨੋਟੀਫਿਕੇਸ਼ਨ ਅਨੁਸਾਰ ਨਿਰੋਲ ਮੇੈਰਟ ਦੇ ਅਧਾਰ ਤੇ ਭਰਤੀ ਕੀਤਾ ਜਾਵੇ। ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਉਮਰ ਹੱਦ ਵਿੱਚ ਛੋਟ ਦੇ ਕੇ 5000 ਆਰਟ ਐਂਡ ਕਰਾਫਟ ਦੇ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ ਅਤੇ ਆਰਟ ਐਂਡ ਕਰਾਫਟ ਵਿਸ਼ੇ ਨੂੰ ਜਰੂਰੀ ਵਿਸ਼ੇ ਵਜੋਂ ਮਾਨਤਾ ਦਿੱਤੀ ਜਾਵੇ। ਬੇਰੁਜ਼ਗਾਰ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਜਲਾਲਾਬਾਦ ਨੇ ਕਿਹਾ ਮਲਟੀਪਰਪਜ ਹੈਲਥ ਵਰਕਰਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰੀ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।
-PTCNews