Fri, Apr 19, 2024
Whatsapp

ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

Written by  Shanker Badra -- February 11th 2019 04:43 PM
ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ: ਪਟਿਆਲਾ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਹੈ।ਇਸ ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂਂ ਵੱਲੋਂ 17 ਫਰਵਰੀ ਨੂੰ "ਅਣਦੱਸੀ ਜਗ੍ਹਾ" ਕੀਤੀ ਜਾਣ ਵਾਲੀ ਸੂਬਾਈ ਮਹਾਂਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕੀਤੀ ਗਈ ਹੈ।ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਅਮਨ ਸੇਖਾ ਨੇ ਕਿਹਾ ਕਿ ਸਿੱਖਿਆ ਮੰਤਰੀ , ਪੰਜਾਬ ਵੱਲੋਂ ਤਿੰਨ ਮਹੀਨੇ ਪਹਿਲਾਂ ਨਵੀਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਸਬੰਧੀ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਹੋਈ। [caption id="attachment_254661" align="aligncenter" width="300"]Unemployed teachers 17 February State level rally preparations District level meeting
ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ[/caption] ਪੰਜਾਬ ਵਿਚ ਸੱਤਾ 'ਤੇ ਬਿਰਾਜਮਾਨ ਕਾਂਗਰਸ ਹਕੂਮਤ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਅਨੇਕਾਂ ਲਿਖਤੀ ਵਾਅਦੇ (ਚੋਣ ਮੈਨੀਫੈਸਟੋ ਰਾਹੀਂ) ਕੀਤੇ ਸਨ। ਨੌਜਵਾਨਾਂ ਵਿੱਚ ਵੱਡੇ ਪੱਧਰ 'ਤੇ ਫੈਲੀ ਬੇਰੁਜ਼ਗਾਰੀ ਦੂਰ ਕਰਨ ਹਿੱਤ 'ਹਰ ਘਰ ਇਕ ਸਰਕਾਰੀ ਨੌਕਰੀ' ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ।ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਐਲਾਨ ਕੀਤੇ ਗਏ ਸਨ ਪਰ ਕਾਂਗਰਸ ਹਕੂਮਤ ਦੇ ਪਿਛਲੇ ਲਗਭਗ ਦੋ ਸਾਲਾਂ ਦੇ ਅਮਲ ਨਾਲ ਹੋਰ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਦੀ ਵੀ ਬਿੱਲੀ ਥੈਲਿਉਂ ਬਾਹਰ ਆ ਗਈ ਹੈ। [caption id="attachment_254660" align="aligncenter" width="300"]Unemployed teachers 17 February State level rally preparations District level meeting
ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ[/caption] ਕਹਿਣ ਨੂੰ ਤਾਂ ਸਰਕਾਰ ਵੱਲੋਂ ਆਪਣਾ ਵਾਅਦਾ ਪੁਗਾਉਣ ਲਈ ਵੱਖ- ਵੱਖ ਜਿਲ੍ਹਿਆਂ ਵਿਚ ਰੁਜ਼ਗਾਰ ਮੇਲੇ ਲਾਏ ਗਏ ਹਨ ਪਰ ਅਸਲ ਵਿਚ ਇਹਨਾਂ ਮੇਲਿਆਂ ਰਾਹੀਂ ਬਹੁਕੌਮੀ ਕੰਪਨੀਆਂ ਨੂੰ ਸਸਤੀ ਕਿਰਤ ਮੁਹੱਈਆ ਕਰਵਾ ਕੇ ਸਰਕਾਰ ਵੱਲੋਂ 'ਵਾਅਦਾ ਪੂਰਾ' ਹੋ ਜਾਣ ਦਾ ਪ੍ਰਚਾਰ ਕਰਦਿਆਂ ਆਪਣੀ ਪਿੱਠ ਥਾਪੜੀ ਜਾ ਰਹੀ ਹੈ।ਪਿਛਲੇ ਵਰ੍ਹੇ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਰਕਾਰ ਵੱਲੋਂ ਵੱਖ -ਵੱਖ ਜਿਲ੍ਹਿਆਂ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਲਾਏ ਗਏ ਸਨ।ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਦਿੱਤੇ ਜਾਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਮੇਲਿਆਂ ਵਿਚ ਪ੍ਰਾਈਵੇਟ ਕੰਪਨੀਆਂ ਨੂੰ ਹੀ ਭਰਤੀ ਲਈ ਬੁਲਾਇਆ ਗਿਆ। [caption id="attachment_254658" align="aligncenter" width="300"]Unemployed teachers 17 February State level rally preparations District level meeting
ਬੇਰੁਜ਼ਗਾਰ ਅਧਿਆਪਕਾਂ ਨੇ 17 ਫਰਵਰੀ ਦੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ[/caption] ਇਸ ਦੌਰਾਨ ਪਿਛਲੇ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਸ਼ਖ਼ਤ ਨਿਖੇਧੀ ਕੀਤੀ ਗਈ।ਇਸ ਮੌਕੇ ਜਿਲ੍ਹਾ ਆਗੂ ਕੁਲਦੀਪ ਮਾਨ, ਪਰਮਜੀਤ ਸਿੰਘ,ਮਨਪ੍ਰੀਤ ਸਿੰਘ, ਪ੍ਰਿੰਸਪਾਲ,ਵਿਕਾਸ, ਜਸ਼ਨ,ਰਮਨਦੀਪ ਸਿੰਘ,ਸੁਖਵੀਰ ਦੁਗਾਲ,ਜਗਸੀਰ ਸਿੰਘ, ਰਾਜਵਿੰਦਰ ਕੌਰ, ਮਨਜੀਤ ਕੌਰ,ਸੁਖਦੀਪ ਕੌਰ,ਚਰਨਜੀਤ ਕੌਰ,ਮਨਦੀਪ ਕੌਰ ਹਾਜ਼ਰ ਸਨ। -PTCNews


Top News view more...

Latest News view more...