Fri, Apr 26, 2024
Whatsapp

ਬੇਰੁਜ਼ਗਾਰ ਅਧਿਆਪਕਾਂ ਵੱਲੋਂ 26 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੋਸ ਮੁਜ਼ਾਹਰੇ ਦਾ ਐਲਾਨ

Written by  Shanker Badra -- January 21st 2020 04:14 PM
ਬੇਰੁਜ਼ਗਾਰ ਅਧਿਆਪਕਾਂ ਵੱਲੋਂ 26 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੋਸ ਮੁਜ਼ਾਹਰੇ ਦਾ ਐਲਾਨ

ਬੇਰੁਜ਼ਗਾਰ ਅਧਿਆਪਕਾਂ ਵੱਲੋਂ 26 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੋਸ ਮੁਜ਼ਾਹਰੇ ਦਾ ਐਲਾਨ

ਬੇਰੁਜ਼ਗਾਰ ਅਧਿਆਪਕਾਂ ਵੱਲੋਂ 26 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੋਸ ਮੁਜ਼ਾਹਰੇ ਦਾ ਐਲਾਨ:ਸੰਗਰੂਰ : ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਵੱਲੋਂ ਅਸਾਮੀਆਂ ਦੇ ਵਾਧੇ ਅਤੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਸਿਟੀ ਪਾਰਕ ਵਿਖੇ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਭਰਾਤਰੀ ਜਥੇਬੰਦੀਆਂ ਦੇ ਸੰਗਰੂਰ ਨੂੰ ਹੀ ਸੰਘਰਸ਼ ਦਾ ਕੇਂਦਰ ਬਣਾਈ ਰੱਖਣ ਦੇ ਬਹੁਸੰਮਤੀ ਸੁਝਾਅ ਬਾਰੇ ਸਹਿਮਤੀ ਨਾਲ ਫੈਸਲਾ ਲੈਂਦਿਆਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ 26 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੋਸ-ਮੁਜ਼ਾਹਰਾ ਕਰਨ ਦਾ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੇਰੁਜ਼ਗਾਰ ਅਧਿਆਪਕ ਆਗੂਆਂ ਸੰਦੀਪ ਸਾਮਾ ਅਤੇ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਈਟੀਟੀ ਉਮੀਦਵਾਰਾਂ ਲਈ 500 ਅਤੇ ਬੀਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ, ਕਿਉਂਕਿ ਪੰਜਾਬ ਵਿੱਚ ਕਰੀਬ 15 ਹਜ਼ਾਰ ਈਟੀਟੀ ਅਤੇ 50 ਹਜ਼ਾਰ ਬੀਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ 'ਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਇਸ ਕਰਕੇ ਨਿਗੁਣੀ ਭਰਤੀ ਦਾ ਮੰਤਵ ਮਹਿਜ਼ ਖਜ਼ਾਨਾ ਭਰਨਾ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਢਾ ਪਾਉਣਾ ਹੈ ਪਰ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਮੰਗ ਕਰਦੇ ਹਨ ਕਿ ਅਸਾਮੀਆਂ ਦੀ ਗਿਣਤੀ 'ਚ ਵਾਧਾ ਕਰਦਿਆਂ ਸਰਕਾਰੀ ਸਕੂਲਾਂ 'ਚ ਖਾਲੀ ਪਈਆਂ ਕੁੱਲ ਅਸਾਮੀਆਂ ਭਰਨ ਲਈ ਈਟੀਟੀ ਦੀਆਂ 12 ਹਜ਼ਾਰ ਅਤੇ ਬੀਐੱਡ ਦੀਆਂ 15 ਹਜ਼ਾਰ ਅਸਾਮੀਆਂ ਲਈ  ਇਸ਼ਤਿਹਾਰ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਟੈੱਟ ਪਾਸ ਕਰਨ ਦੇ ਬਾਵਜੂਦ ਹਜ਼ਾਰਾਂ ਉਮੀਦਵਾਰ ਨੌਕਰੀ ਉਡੀਕਦਿਆਂ ਭਰਤੀ ਲਈ ਨਿਰਧਾਰਿਤ ਉਮਰ-ਸੀਮਾ ਲੰਘਾ ਚੁੱਕੇ ਹਨ, ਇਸ ਕਰਕੇ ਭਰਤੀ ਲਈ ਉਮਰ-ਹੱਦ 37 ਤੋਂ 42 ਸਾਲ ਕੀਤੀ ਜਾਵੇ। ਇਸ ਦੌਰਾਨ ਪਿਛਲੀ ਦਿਨੀਂ ਪੰਜਾਬ ਸਿੱਖਿਆ ਵਿਭਾਗ ਵੱਲੋਂ ਲਈ ਗਈ ਅਧਿਆਪਕ ਯੋਗਤਾ ਪ੍ਰੀਖਿਆ ਦੇ ਨੀਵੇਂ ਪੱਧਰ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦੀਆਂ ਚਾਲਾਂ 'ਤੇ ਸੁਆਲ ਉਠਾਏ ਗਏ। ਇਸ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਬਲਬੀਰ ਚੰਦ ਲੌਂਗੋਵਾਲ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਦੇਵੀ ਦਿਆਲ, ਬੱਗਾ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਸਵਰਨਜੀਤ ਸਿੰਘ, ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮਾਲਵਿੰਦਰ ਸੰਧੂ, ਬਲਦੇਵ ਸਿੰਘ ਬਡਰੁੱਖਾਂ, ਭਾਰਤੀ ਕਿਸਾਨ ਯੂਨੀਅਨ-ਉਗਰਾਹਾਂ ਦੇ ਗੁਰਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਗੁਰਜੰਟ ਸਿੰਘ ਬਡਰੁੱਖਾਂ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਵਿਮਲਾ ਕੌਰ, ਤਰਕਸ਼ੀਲ ਆਗੂ ਪਰਮਵੇਦ ਸਮੇਤ ਕਈ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਬੋਧਨ ਕੀਤਾ ਅਤੇ ਸੰਘਰਸ਼ ਪ੍ਰਤੀ ਇਕਜੁਟਤਾ ਦਾ ਐਲਾਨ ਕੀਤਾ। -PTCNews


Top News view more...

Latest News view more...