ਮੁੱਖ ਖਬਰਾਂ

ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਦੇ ਬਾਹਰ ਲਗਾਇਆ ਧਰਨਾ

By Pardeep Singh -- May 08, 2022 3:13 pm

ਬਰਨਾਲਾ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨਾ ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਪੁਲਿਸ ਪ੍ਰਸਾਸ਼ਨ ਨਾਲ ਧੱਕਾ-ਮੁੱਕੀ ਵੀ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਧੱਕਾਮੁੱਕੀ ਦੌਰਾਨ ਕਈ ਅਧਿਆਪਕਾਂ ਦੇ ਕੱਪੜੇ ਵੀ ਫਟ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਕਈ ਅਧਿਆਪਕ ਜ਼ਖਮੀ ਵੀ ਹੋ ਗਏ ਹਨ। ਉਥੇ ਹੀ ਪੁਲਿਸ ਦੁਆਰਾ ਕਈ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਜਾਣਕਾਰੀ ਮਿਲੀ ਹੈ।

ਉਥੇ ਹੀ ਗ੍ਰਿਫ਼ਤਾਰ ਕੀਤੇ ਗਏ ਅਧਿਆਪਕਾਂ ਦਾ ਕਹਿਣਾ ਹੈ ਕਿ ਖੁਦ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੱਸਣ ਵਾਲੀ ਸਰਕਾਰ ਪਿਛਲੇ ਸਰਕਾਰ ਨਾਲੋ ਵਧੇਰੇ ਧੱਕਾਮੁੱਕੀ ਕਰਦੀ ਹੈ।

ਇਹ ਵੀ ਪੜ੍ਹੋ:ਜਾਣੋ ਬੀਅਰ ਪੀਣ ਦੇ ਫ਼ਾਇਦੇ ਅਤੇ ਨੁਕਸਾਨ

-PTC News

  • Share