Advertisment

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ

author-image
Ravinder Singh
Updated On
New Update
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ
Advertisment
ਐਸਏਐਸ ਨਗਰ (ਮੁਹਾਲੀ)  : ਪੰਜਾਬ ਦੇ ਲੋਕ ਨਿਰਮਾਣ ਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਨਿਗਰਾਨ ਇੰਜੀਨੀਅਰ, ਵੰਡ ਹਲਕਾ ਮੋਹਾਲੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫਤਰ ਵਿਖੇ ਵੱਖ-ਵੱਖ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।
Advertisment
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦਫਤਰ ਵਿਖੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਅਚਨਚੇਤ ਚੈਕਿੰਗ ਦੌਰਾਨ ਪਾਈਆ ਗਈਆਂ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਮੰਤਰੀ ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ਵਿੱਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੈਂਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਲੋਕ ਬੇਝਿੱਜਕ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਕੋਲ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦੱਸ ਸਕਦੇ ਹਨ ਤੇ ਉਨ੍ਹਾਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। publive-image ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਸਲਾਹਕਾਰ ਕਮੇਟੀ 'ਤੇ ਵਿਰੋਧੀ ਧਿਰਾਂ ਨੂੰ ਸ਼ੰਕੇ-
latestnews chairman punjabnews minister checking harbhajansingheto baldevsinghsaran
Advertisment

Stay updated with the latest news headlines.

Follow us:
Advertisment