ਪੰਜਾਬ

ਤਰਨਤਾਰਨ 'ਚ ਅਣਪਛਾਤੇ ਹਮਲਾਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਦੋ ਦੀ ਮੌਤ

By Riya Bawa -- November 17, 2021 8:11 pm -- Updated:Feb 15, 2021

ਤਰਨ ਤਾਰਨ: ਜ਼ਿਲ੍ਹਾ ਤਰਨਤਾਰਨ ਦੇ ਕਸਬਾ ਪੱਟੀ 'ਚ ਕਾਰ ਸਵਾਰ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਅਣਪਛਾਤੇ ਹਮਲਾਵਾਰਾਂ ਨੇ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਵੇਂ ਮ੍ਰਿਤਕ ਯੂਥ ਕਾਂਗਰਸ ਦੇ ਲੀਡਰ ਸੀ।

ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕਾਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ।  ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ ਗਈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਗੁਰਸੇਵਕ ਸਿੰਘ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਹੈ।


-PTC News

  • Share