Fri, Apr 19, 2024
Whatsapp

ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

Written by  Shanker Badra -- October 06th 2020 12:32 PM
ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼:ਭਵਾਨੀਗੜ੍ਹ : ਸੰਗਰੂਰ -ਪਟਿਆਲਾ ਨੈਸ਼ਨਲ ਹਾਈਵੇਅ 'ਤੇ ਪਿੰਡ ਬਾਲਦ ਕਲ੍ਹਾਂ ਵਿਖੇ ਸਥਿਤ ਕਾਲੀ ਮਾਤਾ ਦੇ ਮੰਦਰ ਨੇੜੇ ਅੱਜ ਸਵੇਰੇ ਭੇਤਭਰੀ ਹਾਲਤ 'ਚ ਇਕ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।  ਮ੍ਰਿਤਕ ਵਿਅਕਤੀ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। [caption id="attachment_437363" align="aligncenter" width="300"] ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼[/caption] ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਬਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਰਾਹਗੀਰ ਨੇ ਇਸ ਘਟਨਾ ਦੀ ਸੂਚਨਾ ਦਿੱਤੀ ਕਿ ਨੈਸ਼ਨਲ ਹਾਈਵੇਅ 'ਤੇ ਪਿੰਡ ਬਾਲਦ ਕਲ੍ਹਾਂ ਵਿਖੇ ਮੰਦਰ ਨੇੜੇ ਦਰੱਖ਼ਤ ਨਾਲ ਇਕ 60 ਸਾਲਾਂ ਦੇ ਕਰੀਬ ਵਿਅਕਤੀ ਦੀ ਲਾਸ਼ ਲਟਕ ਰਹੀ ਹੈ। [caption id="attachment_437360" align="aligncenter" width="299"] ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼[/caption] ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰ ਕੇ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਕਰਕੇ ਪੁਲਿਸ ਵੱਲੋਂ ਆਸ-ਪਾਸ ਦੇ ਪਿੰਡਾਂ 'ਚ ਇਸ ਸਬੰਧੀ ਅਨਾਊਂਸਮੈਂਟ ਵੀ ਕਰਵਾਈ ਗਈ ਹੈ। [caption id="attachment_437362" align="aligncenter" width="301"] ਭਵਾਨੀਗੜ੍ਹ : ਅਣਪਛਾਤੇ ਵਿਅਕਤੀ ਵੱਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ , ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼[/caption] ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਸਿੱਖ ਵਿਅਕਤੀ ਹੈ, ਜਿਸ ਨੇ ਚਿੱਟੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਹੈ ਅਤੇ ਉਕਤ ਵਿਅਕਤੀ ਦੀ ਲਾਸ਼ ਉਸ ਦੇ ਕੇਸਰੀ ਰੰਗ ਦੇ ਪਰਨੇ ਨਾਲ ਲਟਕਦੀ ਮਿਲੀ ਹੈ। ਲਾਸ਼ ਨੂੰ ਦੇਖ ਕੇ ਇਹ ਲੱਗਦਾ ਹੈ ਕਿ ਉਕਤ ਵਿਅਕਤੀ ਨੇ ਆਪਣੇ ਪਰਨੇ ਨੂੰ ਦਰੱਖਤ ਨਾਲ ਬੰਨ੍ਹ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...