ਮੋਦੀ ਕੈਬਿਨਟ ਨੇ ਕਸ਼ਮੀਰ ‘ਚ 10 ਫੀਸਦੀ ਰਿਜ਼ਰਵੇਸ਼ਨ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਿਨਟ ਨੇ ਕਸ਼ਮੀਰ ‘ਚ 10 ਫੀਸਦੀ ਰਿਜ਼ਰਵੇਸ਼ਨ ਨੂੰ ਦਿੱਤੀ ਮਨਜ਼ੂਰੀ,ਨਵੀਂ ਦਿੱਲੀ: ਮੋਦੀ ਕੈਬਿਨਟ ਦੀ ਅੱਜ ਬੈਠਕ ਹੋਈ, ਜਿਸ ‘ਚ ਕਈ ਅਹਿਮ ਫੈਸਲੇ ਲਏ ਗਏ। ਜੰਮੂ-ਕਸ਼ਮੀਰ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਦੇਸ਼ ਭਰ ਵਿਚ ਲਾਗੂ ਜਨਰਲ (ਆਮ) ਵਰਗ ਲਈ 10 ਫੀਸਦੀ ਰਿਜ਼ਰਵੇਸ਼ਨ ਨੂੰ ਹੁਣ ਜੰਮੂ-ਕਸ਼ਮੀਰ ਦੇ ਲੋਕਾਂ ਲਈ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਕੈਬਨਿਟ ਨੇ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਦੂਜਾ ਸੋਧ) ਬਿੱਲ 2019 ਨੂੰ ਮਨਜ਼ੂਰੀ ਦਿੱਤੀ ਹੈ। ਸੂਬੇ ਵਿਚ ਆਰਥਿਕ ਰੂਪ ਤੋਂ ਕਮਜ਼ੋਰ ਵਰਗ ਨੂੰ ਸਿੱਖਿਅਕ ਸੰਸਥਾਵਾਂ ਅਤੇ ਸਰਕਾਰੀ ਨੌਕਰੀਆਂ ‘ਚ 10 ਫੀਸਦੀ ਰਿਜ਼ਰਵੇਸ਼ਨ ਮਿਲਣ ਦਾ ਰਾਹ ਸਾਫ ਹੋ ਗਿਆ ਹੈ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਮੌਨਸੂਨ ਇਜਲਾਸ ਦਾ ਸਮਾਂ ਵਧਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਇਸ ਤੋਂ ਇਲਾਵਾ ਕੇਂਦਰੀ ਕੈਬਨਿਟ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਲਿਆ ਹੈ। ਪਹਿਲਾਂ ਸੁਪਰੀਮ ਕੋਰਟ ‘ਚ 30 ਜੱਜ ਸਨ, ਜਿਨ੍ਹਾਂ ਨੂੰ ਵਧਾ ਕੇ ਹੁਣ ਗਿਣਤੀ 33 ਕਰ ਦਿੱਤੀ ਗਈ ਹੈ।

-PTC News