Advertisment

ਕਿਸਾਨਾਂ ਨਾਲ ਵਧੀਕੀ ਕਰ ਰਹੀ ਹੈ ਕੇਂਦਰ ਸਰਕਾਰ : ਹਰਸਿਮਰਤ ਕੌਰ ਬਾਦਲ

author-image
Jagroop Kaur
New Update
ਕਿਸਾਨਾਂ ਨਾਲ ਵਧੀਕੀ ਕਰ ਰਹੀ ਹੈ ਕੇਂਦਰ ਸਰਕਾਰ : ਹਰਸਿਮਰਤ ਕੌਰ ਬਾਦਲ
Advertisment
ਅੰਮ੍ਰਿਤਸਰ : ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਹੱਡ-ਚੀਰਵੀਂ ਠੰਡ ਦੌਰਾਨ ਪਰਿਵਾਰਾਂ ਸਮੇਤ ਸੜਕਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਸ਼ਿਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਖੜ੍ਹਾ ਹੈ ਅਤੇ ਅੱਜ ਵੀ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਅਤੇ ਕਿਸਾਨਾਂ ਦੇ ਹੱਕ ‘ਚ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।
Advertisment
publive-image ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ , ਵਿਰਸਾ ਸਿੰਘ ਵਲਟੋਹਾ, ਬੰਟੀ ਰੋਮਾਣਾ, ਹਰਮੀਤ ਸੰਧੂ, ਬੋਨੀ ਅਜਨਾਲਾ ਸਮੇਤ ਅਨੇਕਾਂ ਆਗੂ ਪਹੁੰਚੇ ਹਨ। ਜਿਥੇ ਸੰਗਤ ਨੂੰ ਸੰਬੋਧਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਵੱਲੋਂ ਕਿਸਾਨੀ ਹੱਕ 'ਚ ਆਵਾਜ਼ ਚੁੱਕੀ ਅਤੇ ਇਸ ਮੌਕੇ ਕੇਂਦਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਧੀਕੀ ਬਾਰੇ ਬੋਲੇ। ਉਨ੍ਹਾਂ ਕਿਹਾ ਕਿ ਕਿਸਾਨ ਕਈ ਦਿਨਾਂ ਤੋਂ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰੇ ਹੋਏ ਹਨ ਅਤੇ ਇਸ ਲੰਮੇ ਸੰਘਰਸ਼ ਵਿਚ 18 ਤੋਂ 20 ਕਿਸਾਨ ਸ਼ਹੀਦ ਵੀ ਹੋ ਗਏ ਹਨ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। publive-image ਦੇਸ਼ ਦਾ ਅੰਨਦਾਤਾ ਕਿਸਾਨ ਆਪਣੇ ਹੱਕਾਂ ਦੀ ਲੜਾਈ ਸਬੰਧੀ ਸਰਕਾਰ ਕੋਲ ਪਹੁੰਚਣਾ ਚਾਹੁੰਦਾ ਹੈ ਪਰ ਭਾਰੀ ਪੁਲਸ ਫੋਰਸ ਅਤੇ ਫੌਜ ਦੇ ਜਵਾਨ ਲਾ ਕੇ ਅਤੇ ਪਾਣੀ ਦੀਆਂ ਵਾਛੜਾਂ ਮਾਰ ਕੇ ਉਨ੍ਹਾਂ ਨੂੰ ਰੋਕਣ ਦਾ ਯਤਨ ਸਰਕਾਰ ਵੱਲੋਂ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ। publive-image ਉਨ੍ਹਾਂ ਕਿਹਾ ਕਿ ਜਿਵੇਂ ਆਪਣੇ ਸਮੇਂ ਵਿਚ ਇੰਦਰਾ ਗਾਂਧੀ ਨੇ ਸਿੱਖਾਂ ਅਤੇ ਪੰਜਾਬੀਆਂ ’ਤੇ ਜ਼ੁਲਮ ਕੀਤੇ ਸਨ, ਉਸੇ ਰਾਹ ’ਤੇ ਹੁਣ ਕੇਂਦਰ ਸਰਕਾਰ ਚੱਲ ਰਹੀ ਹੈ। ਸੂਬੇ ਦੀ ਕਾਂਗਰਸ ਸਰਕਾਰ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਖਿਆ ਕਿ ਲੋਕਾਂ ਦੀਆਂ ਮੰਗਾਂ ਸਰਕਾਰ ਤਕ ਪਹੁੰਚਾਉਣ ਦਾ ਕੰਮ ਜਨਤਾ ਵੱਲੋਂ ਚੁਣੇ ਨੁਮਾਇੰਦਿਆਂ ਦਾ ਹੈ ਪਰ ਇੱਥੇ ਸੂਬਾ ਸਰਕਾਰ ਕੇਂਦਰ ਦੇ ਦਬਾਅ ਹੇਠ ਚੁੱਪਚਾਪ ਤਮਾਸ਼ਾ ਵੇਖ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲਦੇ 100 ਸਾਲ ਪੂਰੇ ਹੋਣ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।-
sukhbir-singh-badal farmers-protest punjab amritsar bikram-majithia union-council-of-ministers farm-bills farm-bill 100-years-of-sad %e0%a8%b9%e0%a8%b0%e0%a8%b8%e0%a8%bf%e0%a8%ae%e0%a8%b0%e0%a8%a4-%e0%a8%95%e0%a9%8c%e0%a8%b0-%e0%a8%ac%e0%a8%be%e0%a8%a6%e0%a8%b2-at-golden-gate golden-gate-amritsar
Advertisment

Stay updated with the latest news headlines.

Follow us:
Advertisment