ਮੁੱਖ ਖਬਰਾਂ

ਕੇਂਦਰ ਸਰਕਾਰ ਚੰਡੀਗੜ੍ਹ ਨੂੰ ਹੜੱਪਣਾ ਚਾਹੁੰਦੀ : ਪ੍ਰਕਾਸ਼ ਸਿੰਘ ਬਾਦਲ

By Ravinder Singh -- March 28, 2022 1:35 pm

ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਗਾਤਾਰ ਹਲਕੇ ਲੰਬੀ ਦੇ ਪਿੰਡਾਂ ਵਿੱਚ ਧੰਨਵਾਦੀ ਦੌਰਾ ਕੀਤਾ ਜਾ ਰਿਹਾ। ਧੰਨਵਾਦੀ ਦੌਰੇ ਦਰਮਿਆਨ ਅੱਜ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਰੂਲਜ਼ ਲਾਗੂ ਕਰਨ 'ਤੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ। ਹੁਣ ਉਹ ਮੁਕੰਮਲ ਤੌਰ ਉਤੇ ਚੰਡੀਗੜ੍ਹ ਹੜੱਪਣਾ ਚਾਹੁੰਦੇ ਹਨ।

ਕੇਂਦਰ ਸਰਕਾਰ ਚੰਡੀਗੜ੍ਹ ਨੂੰ ਹੜੱਪਣਾ ਚਾਹੁੰਦੀ : ਪ੍ਰਕਾਸ਼ ਸਿੰਘ ਬਾਦਲਚੋਣਾਂ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਲਗਾਤਾਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਨੇ ਹਲਕੇ ਦੇ ਪਿੰਡ ਸੇਰਾਵਾਲੀ, ਢਾਣੀਆਂ ਤੇਲਈਆਂ, ਮਹੂਆਣਾ ਆਦਿ ਪਿੰਡਾਂ ਵਿੱਚ ਦੌਰਾ ਕਰ ਕੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੇਰੀ ਇਸ ਹਲਕੇ ਨਾਲ ਪਰਿਵਾਰਕ ਸਾਂਝ ਹੈ।

ਕੇਂਦਰ ਸਰਕਾਰ ਚੰਡੀਗੜ੍ਹ ਨੂੰ ਹੜੱਪਣਾ ਚਾਹੁੰਦੀ : ਪ੍ਰਕਾਸ਼ ਸਿੰਘ ਬਾਦਲਬੇਸ਼ੱਕ ਜਿੱਤ ਹਾਰ ਬਣੀ ਹੈ ਤੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਮਾਰ ਕੇ ਸਰਕਾਰ ਬਣਾ ਲਈ ਸੀ ਹੁਣ ਇਨ੍ਹਾਂ ਆਮ ਆਦਮੀ ਪਾਰਟੀ ਨੇ ਝੂਠੇ ਲਾਰੇ ਲਾ ਕੇ ਲੋਕਾਂ ਨੂੰ ਗੁਮਰਾਹ ਕਰ ਕੇ ਸਰਕਾਰ ਬਣਾ ਲਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਮਹੂਆਣਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਵੱਲੋਂ ਚੰਡੀਗੜ੍ਹ ਉਤੇ ਕੇਂਦਰ ਵਾਲੇ ਰੂਲਜ਼ ਲਾਗੂ ਕਰਨ ਉਤੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ।

ਕੇਂਦਰ ਸਰਕਾਰ ਚੰਡੀਗੜ੍ਹ ਨੂੰ ਹੜੱਪਣਾ ਚਾਹੁੰਦੀ : ਪ੍ਰਕਾਸ਼ ਸਿੰਘ ਬਾਦਲਪਹਿਲਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੀ ਜਦੋਂ ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਫਿਰ ਵਾਅਦਾ ਕੀਤਾ ਸੀ ਕਿ ਚੰਡੀਗੜ੍ਹ ਵਿੱਚ ਪੰਜਾਬ ਦੇ ਅੱਧੇ ਮੁਲਾਜ਼ਮ ਹੋਣਗੇ ਫਿਰ ਇਥੋਂ ਉਹ ਵੀ ਵਾਪਸ ਕਰ ਦਿੱਤੇ ਗਏ। ਹੁਣ ਇਸ ਰੂਲਜ਼ ਨੂੰ ਲਾਗੂ ਕਰ ਕੇ ਚੰਡੀਗੜ੍ਹ ਉਤੇ ਕਬਜ਼ਾ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਕੋਲਾ ਸੰਕਟ ਅਤੇ ਬਿਜਲੀ ਦੀ ਕਮੀ ਸਬੰਧੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬਿਜਲੀ ਸਰਪਲਸ ਸੀ। ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਸਰਕਾਰ ਬਣਾ ਲਈ ਹੈ, ਅੱਗੇ ਵੇਖਦੇ ਹਾਂ ਕੀ ਬਣਾਏਗਾ।

ਇਹ ਵੀ ਪੜ੍ਹੋ : ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ ਵਿਧਾਇਕ ਅਮੋਲਕ ਸਿੰਘ

  • Share