ਕੇਂਦਰ ਸਰਕਾਰ ਕਿਸਾਨਾਂ ਨੂੰ ਗਲਤ ਪਾਸੇ ਨਾ ਤੋਰੇ: ਡਾ. ਦਲਜੀਤ ਸਿੰਘ ਚੀਮਾ

ਦਲਜੀਤ ਸਿੰਘ ਚੀਮਾ
ਦਲਜੀਤ ਸਿੰਘ ਚੀਮਾ

ਚੰਡੀਗੜ : 24 ਨਵੰਬਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਨੀਤੀਆਂ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੈਰ ਲੋਕਤੰਤਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ।Dr daljit cheema

Dr daljit cheemaਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਕੋਲ ਸੜਕਾਂ ‘ਤੇ ਕਿਸਾਨਾਂ ਨੂੰ ਲੰਘਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਸਿਕਾਨਾਂ ਦਾ ਅਧਿਕਾਰ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਲੀ ਜਾਣ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿਰਫ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਾਸਤੇ ਅੰਨਦਾਤਾ ਨੂੰ ਦਬਾਉਣ ਲਈ ਜਬਰ ਵਾਲੇ ਤਰੀਕੇ ਨਹੀਂ ਅਪਣਾਉਣੇ ਚਾਹੀਦੇ।


ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਵੀ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੂੰ ਗੈਰ ਲੋਕਤੰਤਰੀ ਤਰੀਕੇ ਵਰਤਣ ਲਈ ਹਰੀ ਝੰਡੀ ਦੇ ਕੇ ਕਿਸਾਨਾਂ ਨੁੰ ਗਲਤ ਰਾਹ ਪਾ ਰਹੀ ਹੈ ਜਦਕਿ ਕਿਸਾਨ ਆਪਣੇ ਐਲਾਨ ਅਨੁਸਾਰ 26 ਅਤੇ 27 ਨਵੰਬਰ ਨੁੰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਸਤੇ ਆ ਰਹੇ ਹਨ।

Haryana government borders sealed November 26-27 on Farmers Protest

ਹਰਿਆਣਾ ਦੇ ਬਾਰਡਰ ਸੀਲ ਕਰਨ ਦੀ ਕੀਤੀ ਨਿਖੇਧੀ

ਡਾਕਟਰ ਦਲਜੀਤ ਚੀਮਾ ਨੇ ਇਹ ਵੀ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਜਿਣਸਾਂ ਦੀ ਐਮ ਐਸ ਸੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਸਮੇਤ ਹੋਰ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਜਾਣ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ :‘ਕਿਸਾਨ ਬੇਫ਼ਿਕਰ ਹੋਕੇ ਆਉਣ ਦਿੱਲੀ, ਅਸੀਂ ਕਰਾਂਗੇ ਲੰਗਰ-ਪਾਣੀ ਦਾ ਪ੍ਰਬੰਧ’

ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਦਿਲੀ ਚਲੋ ਪ੍ਰੋਗਰਾਮ ਦੀ ਦਿਲੋਂ ਹਮਾਇਤ ਕਰਦਾ ਹੈ। ਉਹਨਾਂ ਹਿਕਾ ਕਿ ਅਸੀਂ ਪ੍ਰੋਗਰਾਮ ਵਿਚ ਕਿਸਾਨਾਂ ਨਾਲ ਰਲ ਕੇ ਸ਼ਾਮਲ ਹੋਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਹਾਂ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਦਿੱਲੀ ਵਿਚ ਕਿਸਾਨਾਂ ਦੇ ਸ਼ਾਂਤਮਈ ਰੋਸ ਧਰਨਿਆਂ ਦੌਰਾਨ ਲੰਗਰ ਸਮੇਤ ਹਰ ਜ਼ਰੂਰੀ ਸੇਵਾ ਉਪਲਬਧ ਕਰਵਾਉਣ। ਉਹਨਾਂ ਕਿਹਾ ਕਿ ਦਿੱਲੀ ਜਾਣ ਵੇਲੇ ਤੇ ਵਾਪਸੀ ਵੇਲੇ ਵੀ ਸਾਡੇ ਪਾਰਟੀ ਵਰਕਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।