Tue, Apr 23, 2024
Whatsapp

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ

Written by  Shanker Badra -- January 30th 2020 09:38 PM
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ:ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵਿਵਾਦਪੂਰਨ ਬਿਆਨ ਦੇਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਅਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਖ਼ਿਲਾਫ਼ ਕਾਰਵਾਈ ਕੀਤੀ ਹੈ। [caption id="attachment_384871" align="aligncenter" width="300"]Union minister Anurag Thakur And BJP MP Parvesh Verma Campaign ban ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ[/caption] ਚੋਣ ਕਮਿਸ਼ਨ ਨੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੇ ਭਾਜਪਾ ਐੱਮਪੀ ਪ੍ਰਵੇਸ਼ ਵਰਮਾ ਦੇ ਚੋਣ ਪ੍ਰਚਾਰ 'ਤੇ 72 ਘੰਟਿਆਂ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਚੋਣ ਕਮਿਸ਼ਨ ਨੇ ਦੋਵਾਂ ਆਗੂਆਂ ਦੇ ਨਾਂ ਭਾਜਪਾ ਦੀ ਸਟਾਰ ਪ੍ਰਚਾਰਕ ਸੂਚੀ ਤੋਂ ਵੀ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ। [caption id="attachment_384872" align="aligncenter" width="300"] Union minister Anurag Thakur And BJP MP Parvesh Verma Campaign ban ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ[/caption] ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅਨੁਰਾਗ ਠਾਕੁਰ ਅਗਲੇ 72 ਘੰਟਿਆਂ ਤੱਕ ਤੇ ਪ੍ਰਵੇਸ਼ ਵਰਮਾ ਅਗਲੇ 96 ਘੰਟਿਆਂ ਤੱਕ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਨਹੀਂ ਕਰ ਸਕਣਗੇ। ਦੋਵਾਂ ਆਗੂਆਂ ਦੇ ਵਿਵਾਦਤ ਬਿਆਨ ਖ਼ਿਲਾਫ਼ ਵਿਰੋਧੀ ਪਾਰਟੀਆਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। [caption id="attachment_384870" align="aligncenter" width="300"]Union minister Anurag Thakur And BJP MP Parvesh Verma Campaign ban ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨਹੀਂ ਕਰ ਸਕਣਗੇ ਚੋਣ ਪ੍ਰਚਾਰ[/caption] ਦੱਸ ਦਈਏ ਕਿ ਦਿੱਲੀ ਵਿਧਾਨ ਸਭਾਚੋਣਾਂ ਲਈ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਅਨੁਰਾਗ ਠਾਕੁਰ ਨੇ ‘ਦੇਸ਼ ਦੇ ਗੱਦਾਰਾਂ ਨੂੰ ਮਾਰੋ…’ ਦੇ ਨਾਹਰੇ ਲਗਾਏ ਸਨ। ਚੋਣ ਕਮਿਸ਼ਨ ਨੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਸਿੰਘ ਵਰਮਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਸਪੱਸ਼ਟ ਕਰਨ ਲਈ 30 ਜਨਵਰੀ ਨੂੰ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਸੀ। -PTCNews


Top News view more...

Latest News view more...