ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Union Minister Raosaheb Danve Meting Punjab officials for wheat procurement
ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ:ਅੰਮ੍ਰਿਤਸਰ : ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ ‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ ਦਾ ਅਨਾਜ ਲੈ ਸਕੇਗਾ।’

Union Minister Raosaheb Danve Meting Punjab officials for wheat procurement
ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਰਾਓਸਾਹਿਬ ਪਾਟਿਲ ਦਾਨਵੇ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕੀਤਾ। ਸਥਾਨਕ ਹੋਟਲ ਵਿਚ ਕਣਕ ਦੀ ਖਰੀਦ ਸਬੰਧੀ ਫੂਡ ਸਪਲਾਈ, ਮਾਰਕਫੈਡ, ਪਨਸਪ, ਵੇਅਰ ਹਾਊਸ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਰਾਓ ਨੇ ਦੱਸਿਆ ਕਿ ਉਕਤ ਯੋਜਨਾ ਨੂੰ ਲਾਗੂ ਕਰਨ ਲਈ ਦੇਸ਼ ਭਰ ਵਿਚ 12 ਕਲਟਰ ਬਣਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਕੁੱਝ ਦਿਨਾਂ ਵਿਚ ਇਸ ਉਤੇ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਇਹ ਕਾਰਡ ਬਣਨ ਨਾਲ ਦੇਸ਼ ਭਰ ਵਿਚ ਪ੍ਰਵਾਸ ਕਰਦੇ ਸਮੇਂ ਕਿਸੇ ਨੂੰ ਵੀ ਨਵੇਂ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ, ਬਲਕਿ ਉਹ ਕਾਰਡ ਹਰ ਥਾਂ ਚੱਲੇਗਾ।

Union Minister Raosaheb Danve Meting Punjab officials for wheat procurement
ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਣਕ ਦੀ ਖਰੀਦ ਬਾਰੇ ਬੋਲਦੇ ਰਾਓ ਨੇ ਦੱਸਿਆ ਕਿ ਦੇਸ਼ ਭਰ ਵਿਚ 332 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਜਿਸ ਵਿਚੋਂ ਲਗਭਗ 129 ਲੱਖ ਮੀਟਰਕ ਟਨ ਕਣਕ ਪੰਜਾਬ ਤੋਂ ਹੁੰਦੀ ਹੈ। ਇਸੇ ਤਰਾਂ 416 ਲੱਖ ਮੀਟਰਕ ਟਨ ਝੋਨਾ ਦੇਸ਼ ਭਰ ਵਿਚੋਂ ਖਰੀਦ ਕੀਤਾ ਜਾਂਦਾ ਹੈ, ਜਿਸ ਵਿਚੋਂ 113 ਲੱਖ ਮੀਟਰਕ ਟਨ ਪੰਜਾਬ ਦਾ ਹਿੱਸਾ ਹੈ। ਉਨਾਂ ਕਿਹਾ ਕਿ ਇਸ ਵੇਲੇ ਕਣਕ ਦੀ ਖਰੀਦ ਚਾਲੂ ਹੋਣ ਵਾਲੀ ਹੈ ਅਤੇ ਅਸੀਂ ਕਣਕ ਦੀ ਖਰੀਦ ਅਤੇ ਭੰਡਾਰ ਬਾਬਤ ਪੰਜਾਬ ਦੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਹੈ। ਉਨਾਂ ਦੱਸਿਆ ਕਿ ਦੇਸ਼ ਭਰ ਵਿਚ ਕਣਕ ਦੇ ਭੰਡਾਰ ਲਈ 100 ਲੱਖ ਮੀਟਰਕ ਟਨ ਦੇ ਸਾਇਲੋ ਬਣ ਰਹੇ ਹਨ ਅਤੇ ਸਾਡਾ ਟੀਚਾ 700 ਲੱਖ ਮੀਟਰਕ ਟਨ ਦੇ ਸਾਇਲੋ ਬਨਾਉਣ ਦਾ ਹੈ।

Union Minister Raosaheb Danve Meting Punjab officials for wheat procurement
ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ 33.5 ਲੱਖ ਮੀਟਰਕ ਟਨ ਕਣਕ ਭੰਡਾਰ ਕਰਨ ਲਈ 92 ਸਥਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਇਨਾਂ ਉਤੇ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਵਿਚ 31 ਜਨਵਰੀ ਤੱਕ 96 ਲੱਖ ਮੀਟਰਕ ਟਨ ਕਣਦਾ ਭੰਡਾਰ ਸੀ, ਜਿਸ ਨੂੰ ਮਹਾਂਰਾਸ਼ਟਰ ਵਿਚ ਭੇਜਿਆ ਜਾ ਰਿਹਾ ਹੈ, ਤਾਂ ਜੋ ਨਵੀਂ ਖਰੀਦ ਤੱਕ ਭੰਡਾਰ ਖਾਲੀ ਕੀਤੇ ਜਾ ਸਕਣ। ਉਨਾਂ ਕਿਹਾ ਕਿ ਦੇਸ਼ ਕੋਲ ਅਨਾਜ ਦੀ ਕੋਈ ਸਮੱਸਿਆ ਨਹੀਂ ਹੈ, ਬਲਕਿ ਲੋੜ ਨਾਲੋਂ ਡੇਢ ਗੁਣਾ ਵੱਧ ਅਨਾਜ ਭੰਡਾਰ ਮੌਜੂਦ ਹਨ।

Union Minister Raosaheb Danve Meting Punjab officials for wheat procurement
ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਕਣਕ ਦੀ ਖਰੀਦ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਰਾਓ ਨੇ ਦੱਸਿਆ ਕਿ ਸਰਕਾਰ ਦੇਸ਼ ਭਰ ਵਿਚ ਕਰੀਬ 79 ਕਰੋੜ ਲੋਕਾਂ ਨੂੰ 2 ਰੁਪਏ ਕਿਲੋ ਕਣਕ ਤੇ 3 ਰੁਪਏ ਕਿਲੋ ਚੌਲ ਜਨਤਕ ਵੰਡ ਪ੍ਰਣਾਲੀ ਰਾਹੀਂ ਦੇ ਰਹੀ ਹੈ ਅਤੇ ਹਰੇਕ ਰਾਜ ਕੋਲ ਇਸ ਦਾ ਵਾਧੂ ਸਟਾਕ ਦਿੱਤਾ ਜਾਂਦਾ ਹੈ। ਇਸ ਮੌਕੇ ਫੂਡ ਸਪਲਾਈ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਅਰਸ਼ਦੀਪ ਸਿੰਘ ਥਿੰਦ ਨੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਦੱਸ ਕੇ ਕਣਕ ਦੇ ਭੰਡਾਰ ਛੇਤੀ ਖਾਲੀ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਨਵੀਂ ਕਣਕ ਦੀ ਖਰੀਦ ਕੀਤੀ ਜਾ ਸਕੇ। ਡਾਇਰੈਕਟਰ ਖੁਰਾਕ ਸਪਲਾਈ ਸ੍ਰੀਮਤੀ ਅਨਿੰਦਤਾ ਮਿਤਰਾ ਨੇ ਪੰਜਾਬ ਵਿਚ ਜਨਤਕ ਵੰਡ ਪਣਾਲੀ ਬਾਬਤ ਵਿਸਥਾਰ ਵਿਚ ਦੱਸਿਆ।
-PTCNews