Mon, Apr 29, 2024
Whatsapp

ਹੁਸ਼ਿਆਰਪੁਰ 'ਚ ਭਾਜਪਾ ਦਫ਼ਤਰ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ

Written by  Jagroop Kaur -- April 04th 2021 04:45 PM
ਹੁਸ਼ਿਆਰਪੁਰ 'ਚ ਭਾਜਪਾ ਦਫ਼ਤਰ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ

ਹੁਸ਼ਿਆਰਪੁਰ 'ਚ ਭਾਜਪਾ ਦਫ਼ਤਰ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ

ਕਿਸਾਨੀ ਅੰਦੋਲਨ ਤੋਂ ਬਾਅਦ ਤੋਂ ਹੀ ਪੰਜਾਬ ਵਾਸੀਆਂ ਵੱਲੋਂ ਭਾਜਪਾ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਬੀਤੇ ਦਿਨੀਂ ਮਾਲਵਾ ਖੇਤਰ 'ਚ ਭਾਜਪਾ ਆਗੂ ਅਰੁਣ ਨਾਰੰਗ ਦੀ ਕੁੱਟਮਾਰ ਕੀਤੀ ਗਈ ਉਥੇ ਹੀ ਅੱਜ ਯਾਨੀ ਕਿ ਐਤਵਾਰ ਦੇ ਦਿਨ ਹੁਸ਼ਿਆਰਪੁਰ ਵਿਚ ਮੀਟਿੰਗ ਕਰਨ ਪੁੱਜੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨ ਜਥੇਬੰਦੀਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ। ਸੋਮ ਪ੍ਰਕਾਸ਼ ਸਥਾਨਕ ਸ਼ਾਸ਼ਤਰੀ ਨਗਰ ਵਿਚ ਸਥਿਤ ਭਾਜਪਾ ਦੇ ਦਫ਼ਤਰ ਵਿਚ ਪੁੱਜੇ ਸਨ, ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ  (ਵੀਡੀਓ) Also Read | 2022 polls: Sukhbir Singh Badal announces Gulzar Singh Ranike as candidate from Attari ਜਦੋਂ ਇਸ ਦੀ ਸੂਚਨਾ ਕਿਸਾਨ ਆਗੂ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲੀ ਤਾਂ ਇਸ ਦੀ ਭਿਣਕ ਲੱਗਦੇ ਹੀ ਕਿਸਾਨ ਜਥੇਬੰਦੀਆਂ ਮੌਕੇ ਉਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਸੋਮ ਪ੍ਰਕਾਸ਼ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ। ਹੁਸ਼ਿਆਰਪੁਰ 'ਚ ਕਿਸਾਨਾਂ ਵੱਲੋਂ ਭਾਜਪਾ ਆਗੂ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ Also Read | You can now withdraw money from an ATM without a debit/credit card?ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਪਹਿਲਾਂ ਹੀ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਘੰਟਾ ਘਰ ਨਜ਼ਦੀਕ ਹੀ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਹਾਲਾਂਕਿ ਕਿਸਾਨਾਂ ਵੱਲੋਂ ਕਈ ਵਾਰ ਪੁਲਸ ਨਾਲ ਧੱਕਾ-ਮੁੱਕੀ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੁਲਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਐੱਸ. ਪੀ. ਰਵਿੰਦਰਪਾਲ ਸਿੰਘ ਸੰਧੂ ਅਤੇ ਐੱਸ. ਪੀ. ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਦੇ ਆਲਾ ਅਧਿਕਾਰੀ ਮੌਜੂਦ ਸਨ, ਤਾਂ ਜੋ ਮੁੜ ਤੋਂ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ ਜਿਵੇਂ ਪਹਿਲਾਂ ਹੋਰਨਾਂ ਭਾਜਪਾ ਆਗੂਆਂ ਨਾਲ ਵਾਪਰੀ ਹੈ। Click here to follow PTC News on Twitter


Top News view more...

Latest News view more...