Advertisment

ਹੁਸ਼ਿਆਰਪੁਰ 'ਚ ਭਾਜਪਾ ਦਫ਼ਤਰ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ

author-image
Jagroop Kaur
New Update
ਹੁਸ਼ਿਆਰਪੁਰ 'ਚ ਭਾਜਪਾ ਦਫ਼ਤਰ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੋਇਆ ਭਾਰੀ ਵਿਰੋਧ
Advertisment
ਕਿਸਾਨੀ ਅੰਦੋਲਨ ਤੋਂ ਬਾਅਦ ਤੋਂ ਹੀ ਪੰਜਾਬ ਵਾਸੀਆਂ ਵੱਲੋਂ ਭਾਜਪਾ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਬੀਤੇ ਦਿਨੀਂ ਮਾਲਵਾ ਖੇਤਰ 'ਚ ਭਾਜਪਾ ਆਗੂ ਅਰੁਣ ਨਾਰੰਗ ਦੀ ਕੁੱਟਮਾਰ ਕੀਤੀ ਗਈ ਉਥੇ ਹੀ ਅੱਜ ਯਾਨੀ ਕਿ ਐਤਵਾਰ ਦੇ ਦਿਨ ਹੁਸ਼ਿਆਰਪੁਰ ਵਿਚ ਮੀਟਿੰਗ ਕਰਨ ਪੁੱਜੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨ ਜਥੇਬੰਦੀਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ। ਸੋਮ ਪ੍ਰਕਾਸ਼ ਸਥਾਨਕ ਸ਼ਾਸ਼ਤਰੀ ਨਗਰ ਵਿਚ ਸਥਿਤ ਭਾਜਪਾ ਦੇ ਦਫ਼ਤਰ ਵਿਚ ਪੁੱਜੇ ਸਨ, ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ  (ਵੀਡੀਓ)
Advertisment
Also Read | 2022 polls: Sukhbir Singh Badal announces Gulzar Singh Ranike as candidate from Attari ਜਦੋਂ ਇਸ ਦੀ ਸੂਚਨਾ ਕਿਸਾਨ ਆਗੂ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲੀ ਤਾਂ ਇਸ ਦੀ ਭਿਣਕ ਲੱਗਦੇ ਹੀ ਕਿਸਾਨ ਜਥੇਬੰਦੀਆਂ ਮੌਕੇ ਉਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਸੋਮ ਪ੍ਰਕਾਸ਼ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ। ਹੁਸ਼ਿਆਰਪੁਰ 'ਚ ਕਿਸਾਨਾਂ ਵੱਲੋਂ ਭਾਜਪਾ ਆਗੂ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ Also Read | You can now withdraw money from an ATM without a debit/credit card?ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਪਹਿਲਾਂ ਹੀ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਘੰਟਾ ਘਰ ਨਜ਼ਦੀਕ ਹੀ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਹਾਲਾਂਕਿ ਕਿਸਾਨਾਂ ਵੱਲੋਂ ਕਈ ਵਾਰ ਪੁਲਸ ਨਾਲ ਧੱਕਾ-ਮੁੱਕੀ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੁਲਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।
Advertisment
ਇਸ ਮੌਕੇ ਐੱਸ. ਪੀ. ਰਵਿੰਦਰਪਾਲ ਸਿੰਘ ਸੰਧੂ ਅਤੇ ਐੱਸ. ਪੀ. ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਦੇ ਆਲਾ ਅਧਿਕਾਰੀ ਮੌਜੂਦ ਸਨ, ਤਾਂ ਜੋ ਮੁੜ ਤੋਂ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ ਜਿਵੇਂ ਪਹਿਲਾਂ ਹੋਰਨਾਂ ਭਾਜਪਾ ਆਗੂਆਂ ਨਾਲ ਵਾਪਰੀ ਹੈ। Click here to follow PTC News on Twitter-
hoshiarpur bjp-leader som-prakash punjab-farmer protest-against-farm-laws
Advertisment

Stay updated with the latest news headlines.

Follow us:
Advertisment