
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਉਨ੍ਹਾਂ ਨੇ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਇਸ ਦੌਰਾਨ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਹੈ ਕਿ ਵਾਹਿਗੁਰੂ ਪੰਜਾਬ ਦੀ ਸੇਵਾ ਕਰਨ ਦਾ ਬੱਲ ਬਖਸ਼ੇ।ਸ੍ਰੀ ਦਰਬਾਰ ਪੁੱਜਣ 'ਤੇ ਸੋਮ ਪ੍ਰਕਾਸ਼ ਨੇ ਸਿਆਸੀ ਗੱਲ ਕਰਨ ਤੋਂ ਨਾਂਹ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਸਨਮਾਨਿਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਹੁਸ਼ਿਆਰਪੁਰ ਤੋਂ ਭਾਜਪਾ ਨੇਤਾ ਸੋਮ ਪ੍ਰਕਾਸ ਨੇ ਕਾਂਗਰਸੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹਰਾ ਕੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਸੀ।ਕੇਂਦਰ ਸਰਕਾਰ ਵਲੋਂ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਪਹਿਲੀ ਵਾਰ ਵਣਜ ਅਤੇ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ।
-PTCNews