Fri, Apr 26, 2024
Whatsapp

ਜੰਮੂ ਕਸ਼ਮੀਰ ਤੇ ਲੱਦਾਖ ਬਣੇ ਕੇਂਦਰ ਸ਼ਾਸਿਤ ਪ੍ਰਦੇਸ਼, ਅੱਜ ਤੋਂ ਬਦਲ ਜਾਣਗੇ ਕਈ ਨਿਯਮ

Written by  Jashan A -- October 31st 2019 08:37 AM
ਜੰਮੂ ਕਸ਼ਮੀਰ ਤੇ ਲੱਦਾਖ ਬਣੇ ਕੇਂਦਰ ਸ਼ਾਸਿਤ ਪ੍ਰਦੇਸ਼, ਅੱਜ ਤੋਂ ਬਦਲ ਜਾਣਗੇ ਕਈ ਨਿਯਮ

ਜੰਮੂ ਕਸ਼ਮੀਰ ਤੇ ਲੱਦਾਖ ਬਣੇ ਕੇਂਦਰ ਸ਼ਾਸਿਤ ਪ੍ਰਦੇਸ਼, ਅੱਜ ਤੋਂ ਬਦਲ ਜਾਣਗੇ ਕਈ ਨਿਯਮ

ਜੰਮੂ ਕਸ਼ਮੀਰ ਤੇ ਲੱਦਾਖ ਬਣੇ ਕੇਂਦਰ ਸ਼ਾਸਿਤ ਪ੍ਰਦੇਸ਼, ਅੱਜ ਤੋਂ ਬਦਲ ਜਾਣਗੇ ਕਈ ਨਿਯਮ,ਸ਼੍ਰੀਨਗਰ: ਜੰਮੂ-ਕਸ਼ਮੀਰ ਨੂੰ ਮਿਲਿਆ ਸੂਬੇ ਦਾ ਦਰਜਾ ਖਤਮ ਹੋ ਗਿਆ ਹੈ।ਹੁਣ ਤੱਕ ਇੱਕ ਸੂਬੇ ਦਾ ਹਿੱਸਾ ਰਹੇ ਜੰਮੂ-ਕਸ਼ਮੀਰ ਤੇ ਲੱਦਾਖ ਅੱਜ ਰਾਤ 12 ਵਜੇ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਏ ਹਨ। https://twitter.com/ANI/status/1189733952702926848?s=20 ਕਾਨੂੰਨ ਮੁਤਾਬਕ ਜੰਮੂ ਕਸ਼ਮੀਰ 'ਚ ਹੁਣ ਪੁਡੋਚੇਰੀ ਵਾਂਗ ਵਿਧਾਨ ਸਭਾ ਹੋਵੇਗੀ ਜਦਕਿ ਲੱਦਾਖ 'ਚ ਚੰਡੀਗੜ੍ਹ ਵਾਂਗ ਵਿਧਾਨਸਭਾ ਨਹੀਂ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਸਰਕਾਰ ਨੇ ਇਸ ਬਦਲਾਅ ਦੇ ਲਈ ਚੁਣਿਆ ਸੀ। ਹੋਰ ਪੜ੍ਹੋ: ਜੰਮੂ ਕਸ਼ਮੀਰ: ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਗ੍ਰਿਫਤਾਰ ਕੇਂਦਰ ਸਰਕਾਰ ਨੇ 5 ਅਗਸਤ ਨੂੰ ਸੰਸਦ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35A ਹਟਾਉਣ ਦਾ ਫੈਸਲਾ ਲਿਆ ਸੀ। ਇਸ ਦੌਰਾਨ ਜੰਮੂ ਕਸ਼ਮੀਰ ਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਵੀ ਐਲਾਨ ਕੀਤਾ ਸੀ। https://twitter.com/ANI/status/1189708225437790209?s=20 ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਤੇ ਲੱਦਾਖ ਕੇਂਦਰ ਸ਼ਾਸਿਤ ਸੂਬੇ ਦੇ ਨਵੇਂ ਉੱਪ ਰਾਜਪਾਲ (ਐੱਲ. ਜੀ.) ਕ੍ਰਮਵਾਰ ਗਿਰੀਸ਼ ਚੰਦਰ ਮੁਰਮੂ ਤੇ ਆਰ. ਕੇ. ਮਾਥੁਰ ਨੂੰ ਨਿਯੁਕਤ ਕੀਤਾ ਗਿਆ ਹੈ। ਜਿਸ ਦੌਰਾਨ ਲੱਦਾਖ ਦੇ ਉੱਪ ਰਾਜਪਾਲ ਆਰ. ਕੇ. ਮਾਥੁਰ ਸਹੁੰ ਚੁੱਕ ਕੇ ਅਹੁਦਾ ਸੰਭਾਲ ਲਿਆ ਹੈ। -PTC News


Top News view more...

Latest News view more...