ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

Unnao Kand victim Funeral In Village , Small sister will government job
ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ 

ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ:ਉਨਾਓ : ਉਨਾਵ ਗੈਂਗਰੇਪ ਦੀ ਪੀੜਤਾ ਨੇ ਸ਼ੁੱਕਰਵਾਰ ਦੇਰ ਰਾਤ ਕਰੀਬ 11.40 ਵਜੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਸੀ। ਜਦੋਂ ਮ੍ਰਿਤਕ ਦੇਹ ਰਾਤ 9:08 ਵਜੇ ਦਿੱਲੀ ਤੋਂ ਪਿੰਡ ਪਹੁੰਚੀ ਤਾਂ ਕੋਹਰਾਮ ਮੱਚ ਗਿਆ। ਇਸ ਦੌਰਾਨ ਸਵੇਰੇ ਵੱਡੀ ਭੈਣ ਦੇ ਆਉਣ ਤੋਂ ਬਾਅਦ ਪੀੜਤ ਪਰਿਵਾਰ ਇਸ ਜ਼ਿੱਦ ‘ਤੇ ਅੜ ਗਿਆ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਹੀਂ ਆਉਂਦੇ ਲਾਸ਼ ਨਹੀਂ ਦਫ਼ਨਾਈ ਜਾਵੇਗੀ।

Unnao Kand victim Funeral In Village , Small sister will government job
ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

ਇਸ ਦੇ ਨਾਲ ਹੀ ਪਰਿਵਾਰ ਨੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਤੇ ਸੁਰੱਖਿਆ ਦੀ ਸ਼ਰਤ ਵੀ ਰੱਖ ਦਿੱਤੀ।ਜਿਸ ਮਗਰੋਂ ਦੁਪਹਿਰ ਬਾਅਦ ਤੱਕ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮਨਾਉਣ ‘ਤੇ ਪੀੜਤ ਪਰਿਵਾਰ ਅੰਤਿਮ ਸਸਕਾਰ ਲਈ ਮੰਨ ਗਿਆ ਅਤੇ ਪੀੜਤ ਨੂੰ ਪਿੰਡ ਵਿੱਚ ਦਫ਼ਨਾ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਉਥੇ ਮੌਜੂਦ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ।

Unnao Kand victim Funeral In Village , Small sister will government job
ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

ਇਸ ਦੌਰਾਨ ਲੁਖਨਊ ਦੇ ਕਮਿਸ਼ਨਰ ਮੁਕੇਸ਼ ਮਸ਼ਰਾਮ ਨੇ ਐਲਾਨ ਕੀਤਾ ਹੈ ਕਿ ਪੀੜਤ ਪਰਿਵਾਰ ਨੂੰ 25 ਲੱਖ ਰੁਪਏ , ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਘਰ, ਪੀੜਤਾ ਦੀ ਭੈਣ ਨੂੰ ਸਰਕਾਰੀ ਨੌਕਰੀ ਮਿਲੇਗੀ ਅਤੇ ਭਰਾ ਨੂੰ ਅਸਲਾ ਲਾਇਸੈਂਸ ਮਿਲ ਦਿੱਤਾ ਜਾਵੇਗਾ। ਕਮਿਸ਼ਨਰ ਮਸ਼ਰਾਮ ਨੇ ਇਹ ਵੀ ਕਿਹਾ ਕਿ , ”ਅਸੀਂ ਫੈਸਲਾ ਕੀਤਾ ਹੈ ਕਿ ਪੀੜਤਾ ਦੀ ਭੈਣ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

Unnao Kand victim Funeral In Village , Small sister will government job
ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

ਦੱਸ ਦਈਏ ਕਿ ਉਨਾਓ ਜ਼ਿਲੇ ਦੀ 23 ਸਾਲਾ ਇਕ ਲੜਕੀ ਕੇਸ ਦੀ ਪੈਰਵੀ ਦੇ ਸਿਲਸਿਲੇ ਵਿਚ ਰਾਏਬਰੇਲੀ ਲਈ ਰਵਾਨਾ ਹੋਣ ਲਈ ਵੀਰਵਾਰ 5 ਦਸੰਬਰ ਨੂੰ ਸਵੇਰੇ 4 ਵਜੇ ਬੈਸਵਾੜਾ ਰੇਲਵੇ ਸਟੇਸ਼ਨ ਜਾ ਰਹੀ ਸੀ। ਇਸ ਦੌਰਾਨ ਅਚਾਨਕ ਰਸਤੇ ‘ਚ ਬਿਹਾਰ-ਮੋਰਾਂਵਾ ਸੜਕ ‘ਤੇ ਜ਼ਮਾਨਤ ‘ਤੇ ਬਾਹਰ ਆਏ ਸ਼ਿਵਮ ਅਤੇ ਸ਼ੁਭਮ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਪੀੜਤ ‘ਤੇ ਪੈਟਰੋਲ ਪਾ ਦਿੱਤਾ ਤੇ ਅੱਗ ਲਗਾ ਦਿੱਤੀ ਸੀ।

Unnao Kand victim Funeral In Village , Small sister will government job
ਉਨਾਵ ਗੈਂਗਰੇਪ ਪੀੜਤਾ ਨੂੰ ਪਿੰਡ ਵਿੱਚ ਗਿਆ ਦਫ਼ਨਾਇਆ , ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

ਜਿਸ ਤੋਂ ਬਾਅਦ ਲਗਭਗ 90 ਫੀਸਦ ਤੱਕ ਸੜ ਚੁਕੀ ਲੜਕੀ ਨੂੰ ਲਖਨਊ ਦੇ ਸਿਵਲ ਹਸਪਤਾਲ ਤੋਂ ਦਿੱਲੀ ਦੇ ਸਫ਼ਦਰਗੰਜ ਹਸਪਤਾਲ ‘ਚ ਵੀਰਵਾਰ ਨੂੰ ਸ਼ਿਫਟ ਕੀਤਾ ਗਿਆ ਸੀ ,ਜਿੱਥੇ ਸ਼ੁੱਕਰਵਾਰ ਦੇਰ ਰਾਤ ਕਰੀਬ 11.40 ਵਜੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਸੀ।ਪੀੜਤ ਲੜਕੀ ਨੇ 12 ਦਸੰਬਰ 2018 ਨੂੰ ਸ਼ਿਵਮ ਅਤੇ ਸ਼ੁਭਮ ਖਿਲਾਫ ਬਲਾਤਕਾਰ ਦਾ ਕੇਸ ਦਾਇਰ ਕਰਵਾਇਆ ਸੀ। ਇਸ ਕੇਸ ਚ ਸ਼ਿਵਮ, ਸ਼ੁਭਮ, ਰਾਮਕਿਸ਼ੋਰ, ਹਰੀਸ਼ੰਕਰ ਅਤੇ ਉਮੇਸ਼ ਨਾਮ ਦੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
-PTCNews