Fri, Apr 26, 2024
Whatsapp

ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ

Written by  Shanker Badra -- October 31st 2020 03:20 PM
ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ:ਬਿਜਨੌਰ : ਉੱਤਰ ਪ੍ਰਦੇਸ਼ 'ਚ ਬਿਜਨੌਰ ਦੇ ਨਹਿਟੌਰ ਇਲਾਕੇ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਬਰੇਲੀ ਤੋਂ ਕਾਲੀਅਰ ਸ਼ਰੀਫ ਰੁੜਕੀ ਜਾ ਰਹੇ ਚਾਰ ਕਾਰੀਗਰਾਂ ਦੀ ਬਿਜਨੌਰ ਦੇ ਨਹਿਟੌਰ ਇਲਾਕੇ 'ਚ ਮੌਤ ਹੋ ਗਈ ਹੈ ਅਤੇ ਕਾਰ ਡਰਾਈਵਰ ਜ਼ਖਮੀ ਹੈ। [caption id="attachment_445190" align="aligncenter" width="300"]UP: 4 killed as car falls into ditch in Bijnor ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ[/caption] ਬਰੇਲੀ ਦੇ ਬਰਾਦਰੀ ਖੇਤਰ ਦੇ ਰਵੜੀ ਟੋਲਾ ਦੇ ਰਹਿਣ ਵਾਲੇ 5 ਲੋਕ ਸ਼ੁੱਕਰਵਾਰ ਰਾਤ ਇਕ ਕਾਰ 'ਚ ਸਵਾਰ ਹੋ ਕੇ ਰੂੜਕੀ ਜਾ ਰਹੇ ਸਨ। ਇਸ ਦੌਰਾਨ ਨਹਿਟੌਰ ਖੇਤਰ 'ਚ ਕਾਰ ਦਾ ਟਾਇਰ ਪੈਂਚਰ ਹੋ ਗਿਆ ਅਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਹ ਵੀ ਪੜ੍ਹੋ : ਇਸ ਮਹਿਲਾ ਅਧਿਆਪਕ ਨੇ ਪੂਰੇ ਵਿਭਾਗ ਦੀ ਇੱਜਤ ਕੀਤੀ ਲੀਰੋ -ਲੀਰ ,ਸਕੂਲ 'ਚ ਕਰ ਰਹੀ ਸੀ ਇਹ ਕੰਮ [caption id="attachment_445191" align="aligncenter" width="300"]UP: 4 killed as car falls into ditch in Bijnor ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ[/caption] ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਕਾਰ 'ਚ ਫਸੇ ਜ਼ਖਮੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਲਾਸ਼ਾਂ ਦੀ ਪਛਾਣ ਬਰੇਲੀ ਵਾਸੀ ਇਨਸਕਾਰ, ਰਾਜੂ, ਤਨਵੀਰ ਅਤੇ ਛੋਟੂ ਦੇ ਰੂਪ 'ਚ ਕੀਤੀ ਗਈ। ਗੰਭੀਰ ਰੂਪ ਨਾਲ ਜ਼ਖਮੀ ਹਨੀਫ਼ ਉਰਫ਼ ਬੱਬਲੂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। [caption id="attachment_445189" align="aligncenter" width="300"]UP: 4 killed as car falls into ditch in Bijnor ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ[/caption] ਪੁਲਿਸ ਮੁਤਾਬਕ ਕਾਰ ਸਵਾਰ ਸਾਰੇ ਲੋਕ ਬਰੇਲੀ ਤੋਂ ਰੂੜਕੀ ਜਾ ਰਹੇ ਸਨ। ਪੁਲਿਸ ਵੱਲੋਂ ਇਸ ਹਾਦਸੇ ਦੀ ਸੂਚਨਾ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ ਹੈ। ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਦੇਰ ਰਾਤ ਰਾਬੜੀ ਟੋਲਾ ਵਿਖੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਹ ਹਾਦਸਾ ਦੇਰ ਰਾਤ ਇਕ ਵਜੇ ਦੇ ਕਰੀਬ ਵਾਪਰਿਆ ਹੈ। -PTCNews


Top News view more...

Latest News view more...