ਪਿਸਤੌਲ ਦੀ ਨੌਕ ‘ਤੇ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਲੁੱਟੀ ਨਕਦੀ, ਹੋਏ ਫਰਾਰ

ਪਿਸਤੌਲ ਦੀ ਨੌਕ ‘ਤੇ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਲੁੱਟੀ ਨਕਦੀ, ਹੋਏ ਫਰਾਰ,ਅਲੀਗੜ੍ਹ: ਦੇਸ਼ ‘ਚ ਭਰ ‘ਚ ਆਏ ਦਿਨ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਕੁਝ ਸਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦਿਨ ਦਿਹਾੜੇ ਵਾਰਦਾਤਾਂ ਵਾਪਰ ਰਹੀਆਂ ਹਨ।

ਅਜਿਹਾ ਹੀ ਇੱਕ ਤਾਜ਼ਾ ਮਾਮਲਾ ਉਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਈਕ ਸਵਾਰ 3 ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ 2500 ਰੁਪਏ ਲੁੱਟ ਕੇ ਲੈ ਗਏ। ਉੱਥੇ ਲੱਗੇ ਸੀ. ਸੀ. ਟੀ. ਵੀ ਕੈਮਰੇ ‘ਚ ਕੈਦ ਹੋ ਗਈ।

ਹੋਰ ਪੜ੍ਹੋ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਨਵਵਿਆਹੀ ਲੜਕੀ ਨੇ ਕੀਤੀ ਖੁਦਕੁਸ਼ੀ

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਬਾਈਕ ਸਵਾਰ 3 ਨੌਜਵਾਨ ਪੈਟਰੋਲ ਪੰਪ ‘ਤੇ ਆਉਂਦੇ ਹਨ ਅਤੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਪਿਸਤੌਲ ਦੀ ਨੋਕ ‘ਤੇ ਜਬਰਦਸਤੀ ਪੈਸੇ ਖੋਹ ਲੈਂਦੇ ਹਨ ਅਤੇ ਉੱਥੋ ਫਰਾਰ ਹੋ ਜਾਂਦੇ ਹਨ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News