Thu, Apr 18, 2024
Whatsapp

ਯੂਪੀ : ਬਾਗਪਤ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Written by  Shanker Badra -- August 11th 2020 01:52 PM
ਯੂਪੀ : ਬਾਗਪਤ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਯੂਪੀ : ਬਾਗਪਤ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਯੂਪੀ : ਬਾਗਪਤ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ:ਯੂਪੀ : ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਛਪਰੌਲੀ ਪਿੰਡ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੈ ਖੋਖਰ ਦਾ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ ਹਨ। ਪੁਲਿਸ ਮੁਖੀ ਅਜੈ ਕੁਮਾਰ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। [caption id="attachment_423679" align="aligncenter" width="300"] ਯੂਪੀ : ਬਾਗਪਤ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ[/caption] ਮਿਲੀ ਜਾਣਕਾਰੀ ਅਨੁਸਾਰ 52 ਸਾਲਾ ਸੰਜੈ ਖੋਖਰ ਅੱਜ ਸਵੇਰੇ ਆਪਣੇ ਖੇਤਾਂ ਵੱਲ ਸੈਰ ਕਰ ਜਾ ਰਹੇ ਸਨ। ਉਸ ਦੌਰਾਨ ਪਹਿਲਾਂ ਤੋਂ ਹੀ ਘਾਤ ਲਾਈ ਬੈਠੇ ਤਿੰਨ ਬਦਮਾਸ਼ਾਂ ਨੇ ਉਨ੍ਹਾਂ 'ਤੇ ਤਾਬੜਤੋੜ ਫਾਈਰਿੰਗ ਕਰ ਦਿੱਤੀ, ਜਿਸ ਨਾਲ ਉਨ੍ਹਾਂ ਨੇ ਘਟਨਾ ਸਥਾਨ 'ਤੇ ਹੀ ਦਮ ਤੋੜ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਸੰਜੈ ਖੋਖਰ ਤਿੰਨ ਸਾਲਾਂ ਤੱਕ ਬਾਗਪਤ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਤੇ ਇਨ੍ਹਾਂ ਦੇ ਕਾਰਜਕਾਲ 'ਚ ਪਾਰਟੀ ਨੇ ਬੜੌਤ ਤੇ ਬਾਗਪਤ ਵਿਧਾਨ ਸਭਾ ਸੀਟ 'ਤੇ ਜਿੱਤ ਦਰਜ ਕੀਤੀ ਸੀ। [caption id="attachment_423678" align="aligncenter" width="300"] ਯੂਪੀ : ਬਾਗਪਤ 'ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ[/caption] ਓਧਰ ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਖਤ ਕਾਰਵਾਈ ਦੀ ਗੱਲ ਕਰਦੇ ਹੋਏ ਪੁਲਿਸ ਅਤੇ ਪ੍ਰਸ਼ਾਸਨ ਨੂੰ 24 ਘੰਟਿਆਂ ਦੇ ਅੰਦਰ ਅੰਦਰ ਮਾਮਲੇ ਦੀ ਰਿਪੋਰਟ ਦੇਣ ਲਈ ਕਿਹਾ ਹੈ। -PTCNews


Top News view more...

Latest News view more...