UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਨਾ ਜਾਣ ਦਿੱਤਾ ਜਾਵੇ
ਚੰਡੀਗੜ੍ਹ : ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਗ੍ਰਹਿ ਸਕੱਤਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਵਿੱਚੋਂ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਆਉਣ ਦਿੱਤਾ ਜਾਵੇ। ਤਰੁਨ ਗਾਬਾ ਸਕੱਤਰ ਯੂਪੀ ਪ੍ਰਸ਼ਾਸਨ ਨੇ ਕਿਹਾ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਪੰਜਾਬੀ ਲਖੀਮਪੁਰ ਖੇੜੀ ਨਾ ਆਵੇ।
UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਨਾ ਜਾਣ ਦਿੱਤਾ ਜਾਵੇ
ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਚਿੱਠੀ ਲਿਖੀ ਅਤੇ ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਵਾਈ ਅੱਡੇ 'ਤੇ ਉਤਰਨ ਦੀ ਇਜਾਜ਼ਤ ਨਾ ਦੇਣ ਲਈ ਕਿਹਾ ਗਿਆ ਹੈ। ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਦੇ ਇੰਚਾਰਜ ਬਣਾਏ ਗਏ ਬਘੇਲ ਅਤੇ ਸੁਖਜਿੰਦਰ ਸਿੰਘ ਰੰਧਾਵਾ ਲਖੀਮਪੁਰ ਖੀਰੀ ਜਾਣ ਲਈ ਸੂਬੇ ਵਿੱਚ ਪਹੁੰਚਣ ਵਾਲੇ ਸਨ।
UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਨਾ ਜਾਣ ਦਿੱਤਾ ਜਾਵੇ
ਦੱਸ ਦਈਏ ਕਿ ਬੀਤੇ ਦਿਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਨੇ ਕਾਰ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਤਿੰਨ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ ਹਨ। ਦੋ ਐੱਸ.ਯੂ.ਵੀ. ਗੱਡੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਕਿਸਾਨਾਂ ਨੇ ਦੋ ਐੱਸ.ਯੂ.ਵੀ. ਨੂੰ ਅੱਗ ਲੱਗਾ ਦਿਤੀ।
UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਨਾ ਜਾਣ ਦਿੱਤਾ ਜਾਵੇ
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪੱਖਾਂ ਦੇ ਚਾਰ-ਚਾਰ ਲੋਕਾਂ ਦੀ ਮੌਤ ਹੋਈ ਹੈ। ਉਧਰ ਯੋਗੀ ਸਰਕਾਰ ਨੇ ਲਖੀਮਪੁਰ ਖੀਰੀ 'ਚ ਜਿਓ ਦੀਆਂ ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਦਿਤੇ ਗਏ ਹਨ। ਇਸ ਦੇ ਨਾਲ ਹੀ ਸੂਬੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਆਸ਼ੀਸ਼ ਦੇ ਖਿਲਾਫ ਤਿਕੋਨੀਆ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ 14 ਹੋਰ ਲੋਕਾਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।
-PTCNews